ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਵੇਰੇ 12 ਵਜੇ ਚੰਡੀਗੜ੍ਹ ਸਥਿਤ ਆਪਣੇ ਨਿਵਾਸ ‘ਤੇ ਸਮੂਹ ਕਿਸਾਨਾਂ ਦੀ ਮੀਟਿੰਗ ਬੁਲਾਈ ਹੈ। ਖਬਰ ਖਾਸ ਮੁਤਾਬਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਕਿਸਾਨਾਂ ਨਾਲ ਅਤੇ ਬਾਅਦ ‘ਚ 3 ਵਜੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਸਾਰੇ ਵਿਧਾਇਕਾਂ ਤੋਂ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣਕਾਰੀ ਲੈਣਗੇ। ਇਸ ਦੇ ਨਾਲ ਹੀ 28 ਅਤੇ 29 ਨਵੰਬਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਸੈਸ਼ਨ ਸਬੰਧੀ ਵੀ ਇਸ ਮੀਟਿੰਗ ਵਿੱਚ ਰਣਨੀਤੀ ਤਿਆਰ ਕੀਤੀ ਜਾ ਸਕਦੀ ਹੈ।
Related Posts
ਨਗਰ ਨਿਗਮ ਚੋਣਾਂ ਦੇ ਰੌਂਅ ਦਰਮਿਆਨ ਕਦੇ ਵੀ ਫੁੱਟ ਸਕਦਾ ਹੈ ਭਾਜਪਾ ਦੀ ਧੜੇਬੰਦੀ ਦਾ ਲਾਵਾ
ਜਲੰਧਰ : ਲੋਕਲ ਬਾਡੀ ਚੋਣਾਂ ਦੇ ਰੌਂਅ ਦਰਮਿਆਨ ਭਾਜਪਾ ਦੀ ਧੜੇਬੰਦੀ ਦਾ ਲਾਵਾ ਫੁੱਟਣ ਨੂੰ ਤਿਆਰ ਹੈ। ਇਸ ਵੇਲੇ ਜਲੰਧਰ (Jalandhar) ਜਿਲ੍ਹਾ ਭਾਜਪਾ…
ਐਸਐਸਪੀ ਨੇ ਮਲੇਰਕੋਟਲਾ ਦੇ ਪੱਤਰਕਾਰਾਂ ਨਾਲ ਕੀਤੀ ਪਹਿਲੀ ਸ਼ੁਰੂਆਤੀ ਮੀਟਿੰਗ
ਮਲੇਰਕੋਟਲਾ 29 ਨਵੰਬਰ, ਅਪਰਾਧ ਨਾਲ ਨਜਿੱਠਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਮਾਲੇਰਕੋਟਲਾ ਦੇ ਨਵ-ਨਿਯੁਕਤ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਅੱਜ ਮੀਡੀਆ ਨਾਲ ਆਪਣੀ ਪਹਿਲੀ ਸ਼ੁਰੂਆਤੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਐਸਐਸਪੀ ਖੱਖ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਪੁਲੀਸ, ਪ੍ਰੈੱਸ ਅਤੇ ਜਨਤਾ ਦੇ ਸਹਿਯੋਗ ਦੀ ਮਹੱਤਤਾ ਤੇ ਜ਼ੋਰ ਦਿੱਤਾ। ਜ਼ਿਲ੍ਹੇ ਵਿੱਚ ਪੁਲੀਸ ਮੁਲਾਜ਼ਮਾਂ ਦੀ ਘਾਟ ਨੂੰ ਮੰਨਦਿਆਂ ਐਸਐਸਪੀ ਖੱਖ ਨੇ ਇਸ ਮੁੱਦੇ ਨੂੰ ਸਮੇਂ ਸਿਰ ਹੱਲ ਕਰਨ ਦਾ ਵਾਅਦਾ ਕੀਤਾ। “ਅਸੀਂ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਕੋਲ ਕਮਿਊਨਿਟੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੇਵਾ ਕਰਨ ਲਈ ਲੋੜੀਂਦੀ ਮੈਨਪਾਵਰ ਹੈ।” ਇਮਾਨਦਾਰੀ ਦੇ ਉੱਚੇ ਮਾਪਦੰਡਾਂ ਨੂੰ ਬਰਕਰਾਰ ਰੱਖਦੇ ਹੋਏ, ਐਸਐਸਪੀ ਖੱਖ ਨੇ ਵਸਨੀਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਜ਼ਮੀਨੀ ਪੱਧਰ ‘ਤੇ ਭ੍ਰਿਸ਼ਟਾਚਾਰ ਅਤੇ ਅਯੋਗਤਾ ਨੂੰ ਖਤਮ ਕਰਨ ਲਈ ਵਿਭਾਗ ਦੇ ਸਮਰਪਣ ‘ਤੇ ਜ਼ੋਰ ਦਿੱਤਾ। “ਅਸੀਂ ਪੁਲਿਸ ਫੋਰਸ ਵਿੱਚ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹਾਂ,” ਲੋਕਾਂ ਦੇ ਭਰੋਸੇ ਦੀ ਮਹੱਤਤਾ ਨੂੰ ਸਮਝਦੇ ਹੋਏ ਐਸਐਸਪੀ ਖੱਖ ਨੇ ਪੁਲਿਸ ਮੁਲਾਜ਼ਮਾਂ ਵਿੱਚ ਇਮਾਨਦਾਰੀ, ਨਿਮਰਤਾ ਅਤੇ ਸਨਮਾਨ ਦੀ ਲੋੜ ‘ਤੇ ਚਾਨਣਾ ਪਾਇਆ। “ਅਸੀਂ ਸਾਰਿਆਂ ਨਾਲ ਆਦਰ ਅਤੇ ਸਨਮਾਨ ਨਾਲ ਪੇਸ਼ ਆ ਕੇ ਲੋਕਾਂ ਦਾ ਵਿਸ਼ਵਾਸ ਅਤੇ ਦਿਲ ਜਿੱਤਣ ਦੀ ਕੋਸ਼ਿਸ਼ ਕਰਾਂਗੇ। ਕਮਜ਼ੋਰ ਸਮੂਹਾਂ ਦੀ ਸੁਰੱਖਿਆ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ, ਐਸਐਸਪੀ ਖੱਖ ਨੇ ਭਰੋਸਾ ਦਿਵਾਇਆ ਕਿ ਪੁਲਿਸ ਫੋਰਸ ਵੱਲੋਂ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। “ਅਸੀਂ ਇਹ ਯਕੀਨੀ ਬਣਾਵਾਂਗੇ ਕਿ ਪੁਲਿਸ ਦਫਤਰਾਂ ਦੇ ਦੌਰੇ ਦੌਰਾਨ ਇਹਨਾਂ ਕਮਜ਼ੋਰ ਸਮੂਹਾਂ ਨੂੰ ਤੰਗ ਜਾਂ ਅਣਗੌਲਿਆ ਨਾ ਕੀਤਾ ਜਾਵੇ, ਅਤੇ ਅਸੀਂ ਨਸ਼ਾ ਤਸਕਰਾਂ, ਈਵ ਟੀਜ਼ਰਾਂ ਅਤੇ ਹੋਰਾਂ ਵਰਗੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ,”। ਐਸਐਸਪੀ ਖੱਖ ਨੇ ਪੁਲਿਸ ਨੂੰ ਜਨਤਾ ਅਤੇ ਪ੍ਰੈਸ ਨਾਲ ਮਿਲ ਕੇ ਕੰਮ ਕਰਨ ਦੀ ਲੋੜ ਤੇ ਜ਼ੋਰ ਦਿੱਤਾ। “ਸਾਡਾ ਮੰਨਣਾ ਹੈ ਕਿ ਪੁਲਿਸ ਬਲ ਅਤੇ ਖੇਤਰ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਕਮਿਊਨਿਟੀ ਅਤੇ ਮੀਡੀਆ ਨਾਲ ਇੱਕ ਮਜ਼ਬੂਤ ਸਾਂਝੇਦਾਰੀ ਜ਼ਰੂਰੀ ਹੈ। Post Views: 109
![](http://news24help.com/wp-content/uploads/2024/01/Laxmikanta-Chawla.jpg)
ਸਾਬਕਾ ਮੰਤਰੀ ਲਕਸ਼ਮੀਕਾਂਤਾ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਦਿੱਤੀ ਸਿੱਧੀ ਚੁਣੌਤੀ
ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਦੁਰਗਿਆਣਾ ਮੰਦਰ ਕਮੇਟੀ ਦੀ ਮੁਖੀ ਲਕਸ਼ਮੀਕਾਂਤਾ ਚਾਵਲਾ (Laxmikanta Chawla) ਨੇ ਸਿੱਖ ਫਾਰ ਜਸਟਿਸ ਗੁਰਪਤਵੰਤ ਸਿੰਘ ਪੰਨੂ (Gurpatwant…