ਅਹਿਮਦਗੜ੍ਹ ਸਬ ਡਵੀਜ਼ਨ ਦੇ ਪਿੰਡ ਕੰਗਣਵਾਲ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅਹਿਮਦਗੜ੍ਹ /ਮਾਲੇਰਕੋਟਲਾ 06 ਦਸੰਬਰ :

                 ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ’ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਕੰਗਣਵਾਲ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ।ਇਸ ਮੌਕੇ,ਉਪ ਮੰਡਲ ਮੈਜਿਸਟਰੇਟ ਸ੍ਰੀ ਹਰਬੰਸ ਸਿੰਘ, ਤਹਿਸੀਲਦਾਰ ਸ੍ਰੀ ਮਨਮੋਹਨ ਸ਼ਰਮਾ, ਨਾਇਬ ਤਹਿਸੀਲਦਾਰ ਸ੍ਰੀ ਸੁਖਚਰਨ ਸਿੰਘ ਚੰਨੀ, ਫ਼ੀਲਡ ਕਾਨੂੰਗੋ ਸੰਦੌੜ ਸ੍ਰੀ ਹਰਵੀਰ ਸਿੰਘ ਢੀਂਡਸਾ , ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਜਸਵਿੰਦਰ ਕੌਰ,ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਜਸਵਿੰਦਰ ਸਿੰਘ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਨੁਮਾਇੰਦੇ ਮੌਜੂਦ ਸਨ । “ਪੰਜਾਬ ਸਰਕਾਰ ਤੁਹਾਡੇ ਦੁਆਰ” ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਅਤੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਪਿੰਡ ਕੰਗਣਵਾਲ ਪੁੱਜਣ ਤੇ ਸਰਕਾਰੀ ਹਾਈ ਸਕੂਲ ਕੰਗਣਵਾਲ ਦੇ ਸਕੂਲੀ ਵਿਦਿਆਰਥੀਆਂ ਵੱਲੋਂ  ਭਰਵਾ ਸਵਾਗਤ ਕੀਤਾ ਗਿਆ । ਇਸ ਮੌਕੇ ਡਿਪਟੀ ਕਮਿਸ਼ਨਰ ਅੱਛੀ ਕਾਰਗੁਜ਼ਾਰੀ ਵਿਖਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤੀ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ’ਚ ਅਜਿਹੇ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ  ਨਿੱਜੀ ਅਤੇ ਸਮੂਹਿਕ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ  ਯੋਗ ਨਿੱਜੀ ਅਤੇ ਸਮੂਹਿਕ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਦੇ ਉਪਰਾਲੇ ਕੀਤੇ ਜਾਂਦੇ ਹਨ ਉਨ੍ਹਾਂ ਕਿਹਾ ਕਿ ਅਜਿਹੇ ਸ਼ਿਕਾਇਤ ਨਿਵਾਰਨ ਕੈਂਪਾਂ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ  ਉਹ ਖ਼ੁਦ ਇਨ੍ਹਾਂ ਕੈਂਪਾਂ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਕੋਈ ਵੀ ਲੋੜਵੰਦ ਵਾਂਝਾ ਨਾ ਰਹਿ ਜਾਵੇ ।

Leave a Reply

Your email address will not be published. Required fields are marked *