ਪਟਿਆਲਾ : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਅੱਜ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) (ਐਸਆਈਟੀ) ਸਾਹਮਣੇ ਪੇਸ਼ ਨਹੀਂ ਹੋਣਗੇ। ਐਸ.ਆਈ.ਟੀ ਨੇ ਉਨ੍ਹਾਂ ਨੂੰ 27 ਦਸੰਬਰ ਨੂੰ ਸਵੇਰੇ 11 ਵਜੇ ਤਲਬ ਕੀਤਾ ਸੀ।
ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਪਿਛਲੀ ਪੇਸ਼ੀ ਦੌਰਾਨ ਮਜੀਠੀਆ ਨੇ ਐਸ.ਆਈ.ਟੀ ਨੂੰ ਕਿਹਾ ਸੀ ਕਿ ਸ਼ਹੀਦੀ ਹਫ਼ਤੇ ਦੌਰਾਨ ਅਗਲੀ ਤਰੀਕ ਨਾ ਰੱਖੀ ਜਾਵੇ ਅਤੇ ਇਹ ਗੱਲ ਕੈਮਰੇ ‘ਤੇ ਕਹੀ ਗਈ ਸੀ। ਉਨ੍ਹਾਂ ਕਿਹਾ ਕਿ ਐਸ.ਆਈ.ਟੀ ਨੇ ਮਜੀਠੀਆ ਨੂੰ ਕੁਝ ਲਿਖਤੀ ਸਵਾਲ ਦਿੱਤੇ ਹਨ, ਜਿਨ੍ਹਾਂ ਦੇ ਜਵਾਬ ਆਉਣ ਵਾਲੇ ਸਮੇਂ ਵਿੱਚ ਲਿਖਤੀ ਰੂਪ ਵਿੱਚ ਦਿੱਤੇ ਜਾਣਗੇ, ਪਰ ਅਫਸੋਸ ਦੀ ਗੱਲ ਹੈ ਕਿ ਸ਼ਹੀਦੀ ਦਿਵਸ ਮੌਕੇ ਵੀ ‘ਆਪ’ ਸਰਕਾਰ ਸਿਆਸਤ ਕਰਨ ਤੋਂ ਗੁਰੇਜ਼ ਨਹੀਂ ਕਰ ਰਹੀ।