ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ–ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ– ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਇਹ ਲੰਬਿਤ ਮਾਮਲੇ ਤੁਰੰਤ ਨਿਪਟਾਉਣ ਦੇ ਆਦੇਸ਼ ਦਿੱਤੇ ਹਨ।
Related Posts
ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵੱਡਾ ਬਦਲਾਅ………..
ਇਸ ਤੋਂ ਇਲਾਵਾ ਰਾਜਸਥਾਨ, ਕਰਨਾਟਕ, ਕੇਰਲ ਅਤੇ ਬਿਹਾਰ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੂਜੇ…
ਪੇਂਡੂ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਮੰਗੀਆਂ ਅਰਜ਼ੀਆਂ
10 ਦਸੰਬਰ ਤੱਕ ਪੇਂਡੂ ਯੂਥ ਕਲੱਬਾਂ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ – ਮਨਤੇਜ ਸਿੰਘ ਚੀਮਾ ਮਾਲੇਰਕੋਟਲਾ 28 ਨਵੰਬਰ, ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ, ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲਾਂ ਤੋਂ ਆਪਦੇ ਪਿੰਡਾਂ/ਵਾਰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਚੋ ਅਰਜ਼ੀਆਂ ਦੀ ਮੰਗ 10 ਦਸੰਬਰ, 2023 ਤੱਕ ਕੀਤੀ ਗਈ ਹੈ। ਇਹ ਜਾਣਕਾਰੀ ਸਾਂਝੀ ਕਰਦਿਆ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮਾਲੇਰਕੋਟਲਾ ਸ਼੍ਰੀ ਮਨਤੇਜ ਸਿੰਘ ਚੀਮਾ ਨੇ ਦੱਸਿਆ ਕਿ ਯੁਵਕ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਫ਼ੋਟੋਆਂ ਅਤੇ ਅਖ਼ਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਵਧੀਆਂ ਕੰਮ ਕਰਨ ਵਾਲੀਆਂ ਜ਼ਿਲ੍ਹੇ ਭਰ ਚੋਂ ਯੁਵਕ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਮਾਨ, ਯੁਵਕ ਗਤੀਵਿਧੀਆਂ ਲਈ ਵਿੱਤੀ ਸਹਾਇਤਾ ਦੇ ਰੂਪ ਵਿੱਚ ਗ੍ਰਾਂਟ ਜਾਰੀ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ ਯੋਗ ਯੁਵਕ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਫ਼ਤਿਹਗੜ੍ਹ ਸਾਹਿਬ—ਕਮ—ਮਾਲੇਰਕੋਟਲਾ ਸਰਕਾਰੀ ਸਪੋਰਟਸ ਸਟੇਡੀਅਮ, ਪਿੰਡ ਮਾਧੋਪੁਰ, ਡਾਕਖ਼ਾਨਾ ਆਦਮਪੁਰ, ਸਰਹਿੰਦ, ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਜਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਲੇਰਕੋਟਲਾ (ਮੁੰਡੇ) ਵਿਖੇ ਸ਼੍ਰੀ ਸੰਜੀਵ ਕੁਮਾਰ ਸਿੰਗਲਾ ਨਾਲ ਉਨ੍ਹਾਂ ਦੇ ਮੋਬਾਇਲ ਨੰ: 97813—53125 ਤੇ ਸੰਪਰਕ ਕਰਕੇ ਮੁਕੰਮਲ ਦਸਤਾਵੇਜ਼ ਜਮ੍ਹਾਂ ਕਰਵਾਏ ਜਾ ਸਕਦੇ ਹਨ। ਫ਼ੋਟੋ: ਸ਼੍ਰੀ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਮਾਲੇਰਕੋਟਲਾ www.news24help.com…
ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ ਕਾਰ, ਕਾਰ ਨੂੰ ਲੱਗੀ ਭਿਆਨਕ ਅੱਗ
ਫ਼ਿਰੋਜ਼ਪੁਰ : ਦੇਰ ਰਾਤ ਫ਼ਿਰੋਜ਼ਪੁਰ ਰੋਡ (Ferozepur Road) ‘ਤੇ ਇਆਲੀ ਚੌਕ ਨੇੜੇ ਤੇਜ਼ ਰਫ਼ਤਾਰ ਆ ਰਹੀ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ…