ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਮਾਲ ਵਿਭਾਗ ਵੱਲੋਂ 6 ਜਨਵਰੀ (ਸਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਮਾਲੇਰਕੋਟਲਾ ਜ਼ਿਲ੍ਹੇ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਜਿਲ੍ਹੇ ਦੀਆਂ ਸਮੂਹ ਤਹਿਸੀਲਾਂ/ਸਬ–ਤਹਿਸੀਲਾਂ ਦੇ ਅਧਿਕਾਰੀ/ਕਰਮਚਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਛੁੱਟੀ ਵਾਲੇ ਦਿਨ ਮਿਤੀ 6 ਜਨਵਰੀ, 2024 (ਸ਼ਨੀਵਾਰ) ਨੂੰ ਇੱਕ ਵਿਸ਼ੇਸ਼ ਕੈਂਪ ਲਗਾ ਕੇ ਆਪਣੇ– ਆਪਣੇ ਦਫਤਰਾਂ ਵਿੱਚ ਬੈਠ ਕੇ ਇਹਨਾਂ ਇੰਤਕਾਲਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਸਮੂਹ ਅਧਿਕਾਰੀ/ਕਰਮਚਾਰੀਆਂ ਨੂੰ ਇਹ ਲੰਬਿਤ ਮਾਮਲੇ ਤੁਰੰਤ ਨਿਪਟਾਉਣ ਦੇ ਆਦੇਸ਼ ਦਿੱਤੇ ਹਨ।
Related Posts
पंजाब रोडेवज़ के ठेका आधारित ड्राइवरों और कंडक्टरों को रेगुलर करने के लिए सरकार वचनबद्धः लालजीत सिंह भुल्लर
परिवहन मंत्री ने यह भरोसा पंजाब सिवल सचिवालय स्थित अपने दफ़्तर में पंजाब रोडवेज़़/पनबस स्टेट ट्रांसपोर्ट वर्करज़ यूनियन और पंजाब…
ਪੰਜਾਬ ‘ਚ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਨ ਦੀ ਤਿਆਰੀ !
ਚੰਡੀਗੜ੍ਹ: ਪੰਜਾਬ ਸਰਕਾਰ (Punjab government) ਵਲੋਂ ਗ੍ਰਾਮ ਪੰਚਾਇਤਾਂ (Gram Panchayats) ਭੰਗ ਕਰਨ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ…
SIT ਅੱਗੇ ਪੇਸ਼ ਨਹੀਂ ਹੋਏ ਸਾਬਕਾ ਵਿਧਾਇਕ ਬੋਨੀ ਅਜਨਾਲਾ
ਪਟਿਆਲਾ: ਡਰੱਗ ਰੈਕੇਟ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (Special Investigation Team) (ਐਸ.ਆਈ.ਟੀ) ਜਿਸ ਦੀ ਅਗਵਾਈ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ (ADGP Mukhwinder Singh Chhina) ਕਰ…