ਐਮ.ਐਸ.ਪੀ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੇਂਦਰ ਅੱਗੇ ਰੱਖੀ ਇਹ ਮੰਗ

ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਸਾਉਣੀ 2024-25 ਦੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਸੰਬੰਧੀ ਪ੍ਰਸਤਾਵ ਕੇਂਦਰ ਸਰਕਾਰ ਨੂੰ ਭੇਜ ਦਿੱਤਾ ਹੈ। ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕੇਂਦਰ ਤੋਂ ਅਗਲੇ ਸੀਜ਼ਨ ਲਈ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਸੀ.ਐੱਮ ਭਗਵੰਤ ਮਾਨ ਨੇ ਕੇਂਦਰ ਅੱਗੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਮੰਗ ਰੱਖੀ ਹੈ। ਇਸ ਦੇ ਨਾਲ ਹੀ ਕਪਾਹ ‘ਤੇ 10767 ਰੁਪਏ ਦਾ ਘੱਟੋ-ਘੱਟ ਸਮਰਥਨ ਮੁੱਲ ਦੇਣ ਦੀ ਮੰਗ ਕੀਤੀ ਗਈ ਹੈ।

ਫਸਲ                  ਰੁਪਏ/ਕੁਇੰਟਲ

ਝੋਨਾ                       3284

ਮੱਕੀ                       2975

ਕਪਾਹ                     10767

ਮੂੰਗ                       11555

ਮਾਂਹ                       9385

ਅਰਹਰ                    9450

ਮੂੰਗਫਲੀ                   8610

 

Leave a Reply

Your email address will not be published. Required fields are marked *