ਕੈਨੇਡਾ ‘ਚ ਹਰਦੀਪ ਨਿੱਝਰ ਦੇ ਸਾਥੀ ਸਿਮਰਨਜੀਤ ਸਿੰਘ ਦੇ ਘਰ ‘ਤੇ ਚੱਲੀਆਂ ਗੋਲੀਆਂ

ਕੈਨੇਡਾ : ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ (Hardeep Singh Nijhar) ਦੇ ਇਕ ਸਾਥੀ ਦੇ ਘਰ ‘ਤੇ ਕਈ ਗੋਲੀਆਂ ਚਲਾਈਆਂ ਗਈਆਂ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਹਰਦੀਪ ਸਿੰਘ ਨਿੱਝਰ ਦਾ ਕਤਲ ਕਰ ਦਿੱਤਾ ਗਿਆ ਸੀ।

ਕੈਨੇਡੀਅਨ ਮੀਡੀਆ ਨੇ ਉਸ ਰਿਹਾਇਸ਼ ਦੇ ਮਾਲਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਕੀਤੀ ਹੈ। ਘਟਨਾ ਵੀਰਵਾਰ ਤੜਕੇ ਵਾਪਰੀ ਅਤੇ ਗਵਾਹਾਂ ਨੇ ਦੱਸਿਆ ਕਿ ਘਰ ਦੇ ਨਾਲ-ਨਾਲ ਘਰ ਵਿੱਚ ਖੜ੍ਹੀ ਇੱਕ ਕਾਰ ਨੂੰ ਵੀ ਗੋਲੀਆਂ ਲੱਗੀਆਂ।

ਸਰੀ ਆਰ.ਸੀ.ਐਮ.ਪੀ. ਨੇ ਕਿਹਾ ਕਿ 1 ਫਰਵਰੀ ਨੂੰ, ਲਗਭਗ 1:21 ਵਜੇ, ਉਸਨੂੰ ਇੱਕ ਰਿਹਾਇਸ਼ ‘ਤੇ ਗੋਲੀ ਚੱਲਣ ਦੀ ਰਿਪੋਰਟ ਮਿਲੀ ਅਤੇ ਫਰੰਟਲਾਈਨ ਅਧਿਕਾਰੀ “ਸਥਲ ‘ਤੇ ਗਏ ਅਤੇ ਗੋਲੀਬਾਰੀ ਨਾਲ ਸਬੰਧਤ ਸਬੂਤ ਲੱਭੇ।”

Leave a Reply

Your email address will not be published. Required fields are marked *