ਚੰਡੀਗੜ੍ਹ: ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਦੇ ਨਵੇਂ ਮੇਅਰ ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੇਅਰ ਦੀ ਚੋਣ ਅਚਾਨਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਸਬੰਧੀ ਕੌਂਸਲਰਾਂ ਨੂੰ ਵਟਸਐਪ ਰਾਹੀਂ ਸੰਦੇਸ਼ ਭੇਜਿਆ ਗਿਆ ਹੈ। ਚੋਣ ਅਧਿਕਾਰੀ ਅਨਿਲ ਮਸੀਹ ਦਾ ਬਿਮਾਰ ਹੋਣਾ ਇਸ ਚੋਣ ਨੂੰ ਰੱਦ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਇਸ ਤੋਂ ਬਾਅਦ ‘ਆਪ’ ਅਤੇ ਕਾਂਗਰਸੀ ਆਗੂਆਂ ਵੱਲੋਂ ਭਾਰੀ ਹੰਗਾਮਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਬਾਰੇ ਕਾਂਗਰਸ ਦਾ ਕਹਿਣਾ ਹੈ ਕਿ ਉਹ ਅਦਾਲਤ ਤੱਕ ਪਹੁੰਚ ਕਰਨਗੇ।
Related Posts
ਪੰਜਾਬ ‘ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ : ਪੰਜਾਬ ‘ਚ ਵਧਦੀ ਠੰਡ ਦਰਮਿਆਨ ਪੰਜਾਬ ਸਰਕਾਰ ਨੇ ਛੋਟੇ ਬੱਚਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ (Punjab…
ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਅੱਧੀ ਦਰਜਨ ਦੇ ਕਰੀਬ ਲਗਜ਼ਰੀ ਗੱਡੀਆਂ ਨੂੰ ਲੱਗੀ ਅੱਗ
ਜਲੰਧਰ : ਜਲੰਧਰ-ਅੰਮ੍ਰਿਤਸਰ ਹਾਈਵੇਅ (Jalandhar-Amritsar Highway) ‘ਤੇ ਅੱਧੀ ਦਰਜਨ ਦੇ ਕਰੀਬ ਲਗਜ਼ਰੀ ਗੱਡੀਆਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਆਸ-ਪਾਸ…
ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵੱਡਾ ਬਦਲਾਅ………..
ਇਸ ਤੋਂ ਇਲਾਵਾ ਰਾਜਸਥਾਨ, ਕਰਨਾਟਕ, ਕੇਰਲ ਅਤੇ ਬਿਹਾਰ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੂਜੇ…