ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ

ਚੰਡੀਗੜ੍ਹ : ਚੰਡੀਗੜ੍ਹ ਮੇਅਰ ਚੋਣਾਂ (Chandigarh Mayor Elections) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਚੋਣਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਹਾਈ ਕੋਰਟ ਦੇ ਫ਼ੈਸਲੇ ਨੂੰ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ‘ਆਪ’ ਦੇ ਵਕੀਲ ਅਭਿਸ਼ੇਕ ਮੰਨੂ ਸਿੰਘਵੀ ਨੇ ਸੁਪਰੀਮ ਕੋਰਟ ਤੋਂ ਸੁਣਵਾਈ ਦੀ ਮੰਗ ਕੀਤੀ ਹੈ। ਇਸ ਦੌਰਾਨ ਸੂਚਨਾ ਮਿਲੀ ਹੈ ਕਿ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ ਹੈ, ਜਿਸ ਕਾਰਨ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਚੰਦਰਚੂੜ ਨੇ ਮਾਮਲੇ ਦੀ ਜਾਣਕਾਰੀ ਮੰਗੀ ਹੈ, ਜਿਸ ਤੋਂ ਬਾਅਦ ਦੁਪਹਿਰ 1 ਵਜੇ ਇਸ ਦਾ ਫ਼ੈਸਲਾ ਸੁਣਾਇਆ ਜਾਵੇਗਾ।

ਵਰਣਨਯੋਗ ਹੈ ਕਿ 30 ਜਨਵਰੀ ਨੂੰ ਹੋਈ ਚੰਡੀਗੜ੍ਹ ਮੇਅਰ ਦੀ ਚੋਣ ਵਿਚ ਆਮ ਆਦਮੀ ਪਾਰਟੀ ਨੇ ਸਾਂਝੇ ਤੌਰ ‘ਤੇ ਚੋਣ ਲੜੀ ਸੀ, ਜਿਸ ਦੇ ਬਾਵਜੂਦ ਭਾਜਪਾ ਜਿੱਤ ਗਈ ਸੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਇਹ ਚੋਣ ਧੋਖੇ ਨਾਲ ਜਿੱਤੀ ਗਈ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ। ਇਸ ਤੋਂ ਬਾਅਦ ‘ਆਪ’ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਜਿਸ ‘ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਪਟੀਸ਼ਨ ‘ਤੇ ਸੁਣਵਾਈ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਅੱਜ ਦੁਪਹਿਰ 1 ਵਜੇ ਹੋਵੇਗੀ।

Leave a Reply

Your email address will not be published. Required fields are marked *