ਜਲੰਧਰ-ਅੰਮ੍ਰਿਤਸਰ ਹਾਈਵੇਅ ‘ਤੇ ਅੱਧੀ ਦਰਜਨ ਦੇ ਕਰੀਬ ਲਗਜ਼ਰੀ ਗੱਡੀਆਂ ਨੂੰ ਲੱਗੀ ਅੱਗ

ਜਲੰਧਰ : ਜਲੰਧਰ-ਅੰਮ੍ਰਿਤਸਰ ਹਾਈਵੇਅ (Jalandhar-Amritsar Highway) ‘ਤੇ ਅੱਧੀ ਦਰਜਨ ਦੇ ਕਰੀਬ ਲਗਜ਼ਰੀ ਗੱਡੀਆਂ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ-ਅੰਮ੍ਰਿਤਸਰ ਕੌਮੀ ਮਾਰਗ ’ਤੇ ਜ਼ਿੰਦਾ ਫਾਟਕ ਨੇੜੇ ਸੀ.ਜੀ.ਐਸ. ਸਕੂਲ ਦੇ ਸਾਹਮਣੇ ਸਥਿਤ ਤ੍ਰੇਹਰ ਆਟੋ ਕਾਰ ਮਾਰਕੀਟ ਵਿੱਚ ਪਹਿਲਾਂ ਇੱਕ ਔਡੀ ਕਾਰ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਇੱਕ-ਇੱਕ ਕਰਕੇ ਪੰਜ ਗੱਡੀਆਂ ਅੱਗ ਦੀ ਲਪੇਟ ਵਿੱਚ ਆ ਗਈਆਂ। ਇਸ ਘਟਨਾ ਵਿੱਚ 5 ਵਾਹਨ ਸੜ ਗਏ। ਕਈ ਹੋਰ ਵਾਹਨ ਵੀ ਨੁਕਸਾਨੇ ਗਏ ਹਨ।

Leave a Reply

Your email address will not be published. Required fields are marked *