ਮਾਲੇਰਕੋਟਲਾ 22 ਜਨਵਰੀ :
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਯੋਗਤਾ ਮਿਤੀ 01-01-2024 ਦੇ ਆਧਾਰ ‘ਤੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾਂ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ,ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ, ਤਹਿਸੀਲਦਾਰ ਚੋਣਾ ਪਰਮਜੀਤ ਕੌਰ ਤੋਂ ਇਲਾਵਾ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧ ਮੌਜੂਦ ਸਨ ।ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨੂੰ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਅਤੇ ਸੀ.ਡੀ. ਵੀ ਦਿੱਤੀ ਗਈ।
ਇਸ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਹੁਣ ਜ਼ਿਲ੍ਹਾ ਵਿੱਚ ਕੁੱਲ 3,23,245 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 171023 ਮਰਦ, 152211 ਔਰਤ ਵੋਟਰ ਅਤੇ ਤੀਜੇ ਲਿੰਗ ਵਾਲੇ 11 ਵੋਟਰ ਸ਼ਾਮਲ ਹਨ। ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 1137 ਸਰਵਿਸ ਵੋਟਰ ਹਨ।