ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਡਰੋਨ ਉਡਾਉਣ ‘ਤੇ ਪਾਬੰਦੀ ਦੇ ਹੁਕਮ

                 ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ  ।

              ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਫ਼ੌਜਦਾਰੀ  ਜ਼ਾਬਤਾ  ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ  ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ  ਜਾਂ ਡਰੋਨ, ਰਿਮੋਟ  ਕੰਟਰੋਲ  ਚੱਲਤ ਏਅਰ ਕਰਾਫ਼ਟ ਅਤੇ ਗਰਮ  ਹਵਾ ਦੇ ਗ਼ੁਬਾਰਿਆਂ  ਆਦਿ  ਨੂੰ ਉਡਾਉਣ ‘ ਤੇ ਪੂਰਨ ਪਾਬੰਦੀ  ਲਗਾਈ  ਹੈ।ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ।

                ਇਨ੍ਹਾਂ ਹੁਕਮਾਂ ਦੀ  ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ) ਕੋਡ ਦੀ ਧਾਰਾ 188 ਤਹਿਤ  ਸਜਾ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

Leave a Reply

Your email address will not be published. Required fields are marked *