ਜ਼ਿਲ੍ਹੇ ਮਾਲੇਰਕੋਟਲਾ ‘ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਕੀਤਾ ਪ੍ਰੇਰਿਤ

                       ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ’ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ । ਇਸ ਮੁਹਿੰਮ ਤਹਿਤ ਯੋਗ ਗੁਰੂਸਿੱਖ ਨਾਗਰਿਕਾਂ ਦੇ ਫਾਰਮ ਵੀ ਭਰਵਾ ਕੇ ਇੱਕਤਰ ਕੀਤੇ ਗਏ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਬਣਵਾਉਣ ਤੋਂ ਵਾਂਝਾ ਨਾ ਰਹਿ ਜਾਵੇ ।

                      ਇਸ ਮੁਹਿੰਮ ਨੂੰ ਆਯੋਜਿਤ ਕਰਨ ਦਾ ਮੁੱਖ ਮਨੋਰਥ 29 ਫਰਵਰੀ ਤੱਕ ਵੱਧ ਤੋਂ ਵੱਧ ਜ਼ਿਲ੍ਹੇ ਦੇ ਗੁਰੂਸਿੱਖ ਨਾਗਰਿਕਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਨਾ ਹੈ। ਯੋਗ ਨਾਗਰਿਕ ਆਪਣੀ ਵੋਟ ਬਣਾਉਣ ਲਈ ਫਾਰਮ ਪਟਵਾਰੀ/ਕਨਗੋ  ਜਾਂ ਸਬੰਧਤ ਐਸ.ਡੀ.ਐਮ ਦਫ਼ਤਰ ਵਿਖੇ ਜਾ ਕੇ ਭਰ ਸਕਦੇ ਹਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਰਜਿਸਟਰ ਹੋਣ ਤੋਂ ਵਾਂਝਾ ਨਾ ਰਹੇ ।

                 ਦਿਹਾਤੀ ਖੇਤਰ ਦੇ ਵੋਟਰ ਐਸ.ਜੀ.ਪੀ.ਸੀ ਚੋਣਾ ਲਈ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਫਾਰਮ ਪਟਵਾਰੀਆਂ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਸ਼ਹਿਰੀ ਖੇਤਰ ਵਿੱਚ ਨਗਰ ਕੌਂਸਲ ਜਾਂ ਸਥਾਨਕ ਅਥਾਰਟੀ ਦੇ ਕਰਮਚਾਰੀ ਜਿਨ੍ਹਾਂ ਨੂੰ ਸਬੰਧਿਤ ਖੇਤਰ ਦੀ ਸੋਧ ਅਥਾਰਟੀ ਵਲੋਂ ਨਾਮਜ਼ਦ ਕੀਤਾ ਗਿਆ ਹੈ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।

Leave a Reply

Your email address will not be published. Required fields are marked *