ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ (Gurpreet Singh) ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਹਾਦਰ ਜਵਾਨ ਨੇ ਜੰਮੂ-ਕਸ਼ਮੀਰ (Jammu and Kashmir) ਵਿਖੇ ਡਿਊਟੀ ਨਿਭਾਉਂਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।