ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Bhgawant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਨੇ 5 ਕਲਰਕਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

Leave a Reply

Your email address will not be published. Required fields are marked *