ਡੇਰਾ ਮੁਖੀ ਰਾਮ ਰਹੀਮ ਦੇ ਅੱਠਵੀ ਵਾਰ ਜੇਲ ਤੋਂ ਬਾਹਰ ਆਉਣ ਤੇ ਵਿਵਾਦ

ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ 30 ਜੁਲਾਈ 2023 ਨੂੰ ਪੈਰੋਲ ਦਿੱਤੀ ਗਈ ਸੀ ਅਤੇ ਉਸ ਤੋਂ ਪਹਿਲਾਂ ਜਨਵਰੀ, 2023 ਵਿੱਚ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ।

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ਉਤੇ ਜੇਲ੍ਹ ਵਿਚ ਬਾਹਰ ਆ ਗਿਆ ਹੈ। ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ।

ਪੈਰੋਲ ਦੌਰਾਨ ਡੇਰਾ ਸਿਰਸਾ ਮੁਖੀ ਉੱਤਰ ਪ੍ਰਦੇਸ਼ ਸਥਿਤ ਬਰਵਾਨਾ ਆਸ਼ਰਮ ਵਿਚ ਹੀ ਰਹੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਮੁਖੀ ਨੂੰ 30 ਮਹੀਨਿਆਂ ਵਿਚ 8ਵੀਂ ਵਾਰ ਪੈਰੋਲ ਦਿੱਤੀ ਗਈ ਹੈ, ਜਦੋਂ ਕਿ ਸਾਲ 2023 ਵਿੱਚ ਤੀਜੀ ਵਾਰ ਪੈਰੋਲ ਦਿੱਤੀ ਗਈ ਹੈ।

Leave a Reply

Your email address will not be published. Required fields are marked *