ਦਿੱਲੀ ਪਹੁੰਚੇ CM ਮਾਨ, ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਦਿੱਲੀ ਪਹੁੰਚ ਗਏ ਹਨ। ਪ੍ਰਾਪਤ ਖ਼ਬਰਾਂ ਅਨੁਸਾਰ ਇਸ ਦੌਰਾਨ ਉਹ ਕਈ ਦੇਸ਼ਾਂ ਦੇ ਹਾਈ ਕਮਿਸ਼ਨਰਾਂ ਨੂੰ ਮਿਲ ਚੁੱਕੇ ਹਨ। ਪੰਜਾਬ ਵਿੱਚ ਵਿਦੇਸ਼ੀ ਨਿਵੇਸ਼ ‘ਤੇ ਜ਼ੋਰ ਦਿੰਦੇ ਹੋਏ ਮਾਨ ਨੇ ਸਾਰਿਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਵੀ ਦਿੱਤਾ ਹੈ।

ਦਿੱਲੀ ਪਹੁੰਚੇ ਮੁੱਖ ਮੰਤਰੀ ਮਾਨ ਨੇ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਫਿਲਿਪ ਗ੍ਰੀਨ (High Commissioner Philip Green) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਵਿੱਚ ਨਿਵੇਸ਼ ਬਾਰੇ ਚਰਚਾ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਪੰਜਾਬ ਵਿੱਚ ਨਿਵੇਸ਼ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਪੰਜਾਬ ਦੀ ਖੇਤੀ, ਸਿੱਖਿਆ, ਪਸ਼ੂ ਖੁਰਾਕ ਅਤੇ ਖੇਡ ਉਦਯੋਗਾਂ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ ਬਾਰੇ ਚਰਚਾ ਕੀਤੀ।

Leave a Reply

Your email address will not be published. Required fields are marked *