ਨਸ਼ੇ ਦੀ ਓਵਰ ਡੋਜ਼ ਨਾਲ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

ਗੁਰੂ ਕਾ ਬਾਗ  : ਵਿਧਾਨ ਸਭਾ ਹਲਕਾ ਮਜੀਠਾ ਅਧੀਨ ਪੈਂਦੇ ਪਿੰਡ ਕੋਟਲਾ ਗੁੱਜਰਾਂ (village Kotla Gujran) ਦੇ 20 ਸਾਲਾ ਨੌਜਵਾਨ ਜਸ਼ਨਪ੍ਰੀਤ ਸਿੰਘ (Jashnpreet Singh) ਦੀ ਨਸ਼ੇ ਦਾ ਟੀਕਾ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।

ਇਸ ਸਬੰਧੀ ਮ੍ਰਿਤਕ ਨੌਜਵਾਨ ਦੇ ਪਿਤਾ ਸਵਿੰਦਰ ਸਿੰਘ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸਦਾ ਮੁੰਡਾ ਜਸ਼ਨਪ੍ਰੀਤ ਸਿੰਘ ਕੱਲ੍ਹ ਸ਼ਾਮ ਨੂੰ 6 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ‘ਤੇ ਪਿੰਡ ਸੰਗਤਪੁਰਾ ਵਿਖੇ ਪੈਟਰੋਲ ਪੰਪ ਤੋਂ ਤੇਲ ਪਵਾਉਣ ਗਿਆ, ਜਿੱਥੋਂ ਉਹ ਇੱਕ ਹੋਰ ਨੌਜਵਾਨ ਨੂੰ ਨਾਲ ਲੈ ਕੇ ਪਿੰਡ ਭੰਗਵਾਂ ਵਿਖੇ ਗਿਆ ਅਤੇ ਉਸ ਨੇ ਨਸ਼ੇ ਦਾ ਟੀਕਾ ਲਾ ਲਿਆ। ਨਸ਼ੇ ਦੀ ਡੋਜ਼ ਜ਼ਿਆਦਾ ਹੋਣ ਕਰਕੇ ਉਸ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਅੱਜ ਪਿੰਡ ਦੇ ਬਾਹਰਵਾਰੋਂ ਮਿਲੀ।

ਉਨ੍ਹਾਂ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਉਸਦਾ ਇਕਲੌਤਾ ਪੁੱਤ ਹੈ, ਜੋ ਅਜੇ ਕੁਆਰਾ ਹੈ ਤੇ ਪਹਿਲਾਂ ਵੀ ਨਸ਼ਾ ਕਰਨ ਦਾ ਆਦੀ ਸੀ। ਜਿਸ ਨੂੰ ਇਲਾਜ ਲਈ ਰਾਜਸਥਾਨ ਵਿੱਚ ਭੇਜਿਆ ਸੀ ਤੇ ਉਹ ਉੱਥੋਂ ਠੀਕ ਹੋਣ ਉਪਰੰਤ ਥੋੜੇ ਦਿਨ ਪਹਿਲਾਂ ਹੀ ਪਿੰਡ ਆਇਆ ਸੀ। ਜਿਸ ਤੋਂ ਬਾਅਦ ਅੱਜ ਨਸ਼ੇ ਦਾ ਟੀਕਾ ਲਾਉਣ ਕਾਰਨ ਹੀ ਉਸਦੀ ਮੌਤ ਹੋ ਗਈ ਹੈ।

Leave a Reply

Your email address will not be published. Required fields are marked *