ਪੰਜਾਬੀ ਫਿਲਮ ਇੰਡਸਟਰੀ ਦੀ ਇਸ ਮਸ਼ਹੂਰ ਅਭਿਨੇਤਰੀ ਨੂੰ ਮਿਲਿਆ ਪਦਮਸ਼੍ਰੀ ਪੁਰਸਕਾਰ

ਚੰਡੀਗੜ੍ਹ: ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨਿਰਮਲ ਰਿਸ਼ੀ (Nirmal Rishi) ਬਾਰੇ ਅਹਿਮ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਪਦਮ ਪੁਰਸਕਾਰਾਂ ਦਾ ਐਲਾਨ 26 ਜਨਵਰੀ (ਗਣਤੰਤਰ ਦਿਵਸ) ਤੋਂ ਪਹਿਲਾਂ ਕੀਤਾ ਗਿਆ ਸੀ। ਇਸ ਸਾਲ 110 ਮਸ਼ਹੂਰ ਹਸਤੀਆਂ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਜਾਵੇਗਾ, ਜਿਸ ਵਿੱਚ ਮਸ਼ਹੂਰ ਅਦਾਕਾਰਾ ਨਿਰਮਲ ਨੂੰ ਵੀ ਭਾਰਤ ਸਰਕਾਰ ਵੱਲੋਂ ਪਦਮਸ਼੍ਰੀ ਪੁਰਸਕਾਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬੀ ਅਦਾਕਾਰਾ ਅਤੇ ਪ੍ਰੋਫੈਸਰ ਨਿਰਮਲ ਰਿਸ਼ੀ ਦਾ ਜਨਮ 1943 ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਖੀਵਾਂ ਕਲਾਂ ਵਿੱਚ ਹੋਇਆ ਸੀ। ਉਨ੍ਹਾਂ ਦੇ ਪਿਤਾ ਬਲਦੇਵ ਕ੍ਰਿਸ਼ਨ ਅਤੇ ਮਾਤਾ ਬਚਨੀ ਦੇਵੀ ਸਨ। ਉਨ੍ਹਾਂ ਨੂੰ ਸਕੂਲ ਦੇ ਦਿਨਾਂ ਤੋਂ ਹੀ ਰੰਗਮੰਚ ਦਾ ਬਹੁਤ ਸ਼ੌਕ ਸੀ। ਉਨ੍ਹਾਂ ਨੇ ਇੱਕ ਸਰੀਰਕ ਸਿੱਖਿਆ ਇੰਸਟ੍ਰਕਟਰ ਬਣਨ ਦਾ ਫੈਸਲਾ ਕੀਤਾ ਅਤੇ ਸਰਕਾਰੀ ਕਾਲਜ, ਪਟਿਆਲਾ ਵਿੱਚ ਦਾਖਲਾ ਲਿਆ।

Leave a Reply

Your email address will not be published. Required fields are marked *