ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ 14 ਦਸੰਬਰ ਤੋਂ 17 ਦਸੰਬਰ ਤੱਕ ਚਾਰ ਰੋਜ਼ਾ ” ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ

 ਮਾਲੇਰਕੋਟਲਾ 11 ਦਸੰਬਰ :

                   ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ ਦੇ ਮੰਤਰੀ ਅਨਮੋਲ ਗਗਨ ਮਾਨ ਦੀ ਦੇਖ ਰੇਖ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਦੇ ਸਹਿਯੋਗ ਨਾਲ  ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ 14 ਦਸੰਬਰ ਤੋਂ 17 ਦਸੰਬਰ 2023 ਤੱਕ ਚਾਰ ਰੋਜ਼ਾ ” ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ ”  ਕਰਵਾਇਆ ਜਾ ਰਿਹਾ ਹੈ ।

                  ਇਸ ਗੱਲ ਦੀ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕਰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਪੰਜਾਬੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਫ਼ੀ ਗਾਇਕੀ ਇੱਕ ਅਜਿਹੀ ਗਾਇਕੀ ਹੈ ਜੋ ਕਿ ਸੁਣਨ ਵਾਲੇ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਦੀ ਹੈ । ਉਨ੍ਹਾਂ ਕਿਹਾ ਕਿ ਇਸ ਮੇਲੇ ਦੇ ਰੂਪ ਵਿੱਚ ਜਿੱਥੇ ਵੱਖ ਵੱਖ ਸੂਫ਼ੀਵਿਰਾਸਤੀ ਪੇਸ਼ਕਾਰੀਆਂ ਨਾਲ ਨੌਜਵਾਨਾਂ ਨੂੰ ਵਿਰਾਸਤ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਉੱਥੇ ” ਹਾਅ ਦਾ ਨਾਅਰਾ ” ਵਾਲੇ ਮਾਲੇਰਕੋਟਲਾ ਦੀ ਅਮੀਰ ਵਿਰਾਸਤ ਨੂੰ ਜਾਣਨ ਲਈ ਨੌਜਵਾਨਾਂ ਨੂੰ ਮੌਕਾ ਮਿਲੇਗਾ ।

          ਡਾ ਪੱਲਵੀ ਨੇ ਪੱਤਰਕਾਰਾਂ ਨਾਲ ” ਸੂਫ਼ੀ ਫ਼ੈਸਟੀਵਲ ਮਾਲੇਰਕੋਟਲਾ ”  ਦੀ ਮਜਲਿਸ ਦੀ ਤਫ਼ਸੀਲ ਸਾਂਝੀ ਕਰਦਿਆ ਕਿਹਾ ਕਿ ਸੂਫ਼ੀ ਗਾਇਕੀ ਸਾਡੇ ਦੇਸ਼ ਦੀ ਅਮੀਰ ਵਿਰਾਸਤ ਦਾ ਅਨਮੋਲ ਹਿੱਸਾ ਹੈ ਇਸ ਸੂਫ਼ੀ ਫ਼ੈਸਟੀਵਲ ਵਿੱਚ ਦੇਸ਼, ਦੁਨੀਆ ਭਰ ਦੇ ਨਾਮਵਰ ਕਲਾਕਾਰਾਂ ਦੇ ਨਾਲ ਨਾਲ ਸਥਾਨਕ ਕਲਾਕਾਰ ਵੀ ਆਪਣੇ ਫ਼ਨ ਦੇ ਜੌਹਰ ਦਿਖਾਉਣਗੇ । ਉਨ੍ਹਾਂ ਦੱਸਿਆ ਕਿ ਮਿਤੀ 14 ਦਸੰਬਰ ਦਿਨ ਵੀਰਵਾਰ ਨੂੰ ” ਸ਼ਾਮ-ਏ-ਕੱਵਾਲੀ ” ਦੌਰਾਨ ਸੁਲਤਾਨਾ ਨੂਰਾ ਆਪਣੇ ਫ਼ਨ ਦਾ ਪ੍ਰਦਰਸ਼ਨ ਕਰਨਗੇ ਅਤੇ ਸਥਾਨਕ ਕਲਾਕਾਰ ਕਮਲ ਖ਼ਾਨ ਅਤੇ ਵਕੀਲ ਖ਼ਾਨ ਆਪਦੀ ਪੇਸ਼ਕਾਰੀ ਪੇਸ਼ ਕਰਨਗੇ । ਮਿਤੀ 15 ਦਸੰਬਰ ਦਿਨ ਸ਼ੁੱਕਰਵਾਰ ਨੂੰ ” ਏਕ ਸ਼ਾਮ,ਸੂਫ਼ੀਆਨਾ ਕਲਾਮ ” ਤਹਿਤ ਸ੍ਰੀ ਕੰਵਰ ਗਰੇਵਾਲ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ ।ਉਨ੍ਹਾਂ ਤੋਂ ਇਲਾਵਾ ਸ ਅਲੀ ਖ਼ਾਨ,ਨਜ਼ੀਰ, ਆਰਿਫ਼ ਮਤੌਈ ਅਤੇ ਅਖ਼ਤਰ ਅਲੀ ਲੋਕਾਂ ਨਾਲ ਰੁ- ਬ-ਰੁ ਹੋਣਗੇ ।

          ਉਨ੍ਹਾਂ ਇਸ ਸੂਫ਼ੀ ਫ਼ੈਸਟੀਵਲ ਦੀ ਮਜਲਿਸ ਬਾਰੇ ਇਤਲਾਹ ਸਾਂਝੀ ਕਰਦਿਆ ਹੋਰ ਦੱਸਿਆ ਕਿ ਮਿਤੀ 16 ਦਸੰਬਰ ਦਿਨ ਸ਼ਨੀਵਾਰ ਨੂੰ ” ਸੂਫ਼ੀਆਨਾ ਮੁਸ਼ਾਇਰਾ ” ਦਾ ਆਯੋਜਨ ਕੀਤਾ ਜਾਵੇਗਾ ।ਜਿਸ ਵਿੱਚ ਸੂਫੀਇਜਮ ਬਾਰੇ ਡਾ.ਮੁਹੰਮਦ ਇਕਬਾਲ ਅਤੇ ਡਾ ਮੁਹੰਮਦ ਜਮੀਲ ਖੋਜ ਪੱਤਰ ਪੇਸ਼ ਕਰਨਗੇ। ਇਸ ਤੋਂ ਇਲਾਵਾ ਡਾ.ਰੁਬੀਨਾ ਸ਼ਬਨਮ ਅਤੇ ਡਾ. ਮੁਹੰਮਦ ਰਫ਼ੀ, ਡਾ. ਸਲੀਮ ਜ਼ੁਬੈਰੀ, ਇਫ਼ਤਖ਼ਾਰ ਸ਼ੇਖ਼,ਜ਼ਫ਼ਰ ਅਹਿਮਦ ਜ਼ਫ਼ਰ, ਜ਼ਮੀਰ ਅਲੀ ਜ਼ਮੀਰ,ਅਜਮਲ ਖ਼ਾਨ ਸ਼ੇਰਵਾਨੀ,ਰਮਜ਼ਾਨ ਸਯਦ ,ਅਨਵਰ ਆਜ਼ਰ,ਸਾਜਿਦ ਇਸਹਾਕ,ਸ਼ਾਹਿਨਾਜ਼ ਭਾਰਤੀ ਆਪਣੇ ਕਲਾਮ ਪੇਸ਼ ਕਰਨਗੇ । ਇਨ੍ਹਾਂ ਤੋਂ ਇਲਾਵਾ ਵਨੀਤ ਖ਼ਾਨ ਅਤੇ ਸਲਾਮਤ ਅਲੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ ।

          ਸਮਾਗਮ ਦੀ ਸਮਾਪਤੀ ਮਿਤੀ 17 ਦਸੰਬਰ ਦਿਨ ਐਤਵਾਰ ਨੂੰ ” ਜਸ਼ਨ –ਏ-ਸੂਫੀਆਨਾ ਕਲਾਮ “ਨਾਲ ਹੋਵੇਗੀ ਜਿਸ ਵਿੱਚ ਮਾਸਟਰ ਸਲੀਮ ਅਤੇ ਸਰਦਾਰ ਅਲੀ ਆਪਣੇ ਫ਼ਨ ਦੇ ਜੌਹਰ ਦਿਖਾਉਣਗੇ ਅਤੇ ਪਰਵੇਜ਼ ਝਿੰਜਰ,ਆਬਿਦ ਅਲੀ,ਅਰਹਮ ਇਕਬਾਲ ਅਤੇ ਮੁਹੰਮਦ ਅਨੀਸ਼ ਵੀ ਆਪਣੇ ਹੁਨਰ ਨਾਲ ਲੋਕਾਂ ਦਾ ਮਨੋਰੰਜਨ ਕਰਨਗੇ । ਉਨ੍ਹਾਂ ਦੱਸਿਆ ਕਿ ਸਾਰੇ ਸਮਾਗਮ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਸ਼ਾਮ 05.00 ਵਜੇ ਤੋਂ ਕਰਵਾਏ ਜਾਣਗੇ ।

Leave a Reply

Your email address will not be published. Required fields are marked *