ਜਲੰਧਰ : ਟਰਾਂਸਪੋਰਟ ਵਿਭਾਗ (Transport Department) ਦੇ ਅਧਿਕਾਰੀਆਂ ਨੇ ਪਨਬੱਸ-ਪੀ.ਆਰ.ਟੀ.ਸੀ. ਕੰਟਰੈਕਟ ਕਰਮਚਾਰੀ ਯੂਨੀਅਨ ਨੂੰ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ, ਜਿਸ ਕਾਰਨ ਯੂਨੀਅਨ ਨੇ 52 ਯਾਤਰੀਆਂ ਦੇ ਬੈਠਣ ਸਬੰਧੀ ਬਣਾਈ ਗਈ ਪਾਬੰਦੀ ਨੂੰ ਵਾਪਸ ਲੈ ਲਿਆ ਹੈ। ਯੂਨੀਅਨ ਨੇ ਕੇਂਦਰ ਵੱਲੋਂ ਬਣਾਏ ‘ਹਿੱਟ ਐਂਡ ਰਨ’ ਕਾਨੂੰਨ ਅਤੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਵਿੱਚ ਬੱਸਾਂ ਵਿੱਚ 52 ਤੋਂ ਵੱਧ ਸਵਾਰੀਆਂ ਦੇ ਬੈਠਣ ’ਤੇ ਪਾਬੰਦੀ ਲਾ ਦਿੱਤੀ ਸੀ। ਇਸ ਕਾਰਨ ਯਾਤਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਨਾਲ ਮੀਟਿੰਗ ਕਰਦਿਆਂ ਵਿਭਾਗੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ 8 ਫਰਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ, ਜਿਸ ਕਾਰਨ ਯੂਨੀਅਨ ਨੇ 52 ਸਵਾਰੀਆਂ ਦੀ ਪਾਬੰਦੀ ਹਟਾ ਦਿੱਤੀ ਹੈ।
Related Posts
ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਤਿਆਰੀ ‘ਚ ਅਕਾਲੀ ਦਲ
ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਪਟੜੀ ਤੋਂ ਉਤਰ ਚੁੱਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਸੁਖਬੀਰ ਬਾਦਲ (Sukhbir Badal) ਨਵੀਂ ਰਣਨੀਤੀ ਬਣਾਉਣ…
अमेरीका में तेज कार चलाना पड़ा भारी, तीन भारीतयों ने गवाई जान,
अमेरिका के जॉर्जिया के अल्फारेटा में एक कार दुर्घटना में तीन भारतीय छात्रों की मौत हो गई और दो…
ਪੰਜਾਬ ਦੀ ਇਸ ਜੇਲ੍ਹ ‘ਚ ਭੇਜੇ ਜਾਣਗੇ ਸਹਾਇਕ ਸੁਪਰਡੈਂਟ
ਲੁਧਿਆਣਾ : ਤਾਜਪੁਰ ਰੋਡ (Tajpur Road) ‘ਤੇ ਸਥਿਤ ਕੇਂਦਰੀ ਜੇਲ੍ਹ (Central Jail) ‘ਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੇ ਪਦਾਰਥਾਂ ਅਤੇ ਮੋਬਾਈਲ ਫੋਨਾਂ ਦੀ ਸਪਲਾਈ ਕਰਨ ਦੇ…