ਪੰਜਾਬ ਦੀ ਝਾਕੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਕੱਢਣ ਦੇ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਦੀ ਪਰੇਡ ਵਿੱਚੋਂ ਪੰਜਾਬ ਦੀ ਝਾਂਕੀ ਨੂੰ ਬਾਹਰ ਕਰਕੇ ਪੰਜਾਬ ਦੇ ਮਾਣਮੱਤੇ, ਬਹਾਦਰ ਅਤੇ ਦੇਸ਼ ਭਗਤ ਪੰਜਾਬੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਵਿਤਕਰੇ ਵਿਰੁੱਧ ਦਖਲ ਦੇਣ ਲਈ ਕਿਹਾ ਹੈ।

ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ‘ਤੇ ਟਵੀਟ ਕਰਕੇ ਕਿਹਾ ਕਿ ਸੁਖਬੀਰ ਬਾਦਲ ਨੇ ਕਿਹਾ ਕਿ ਕੋਈ ਵੀ ਕੌਮੀ ਸਮਾਗਮ ਸਾਡੇ ਮਹਾਨ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਦੀ ਵਿਰਾਸਤ ਅਤੇ ਸਾਡੇ ਅਣਗਿਣਤ ਨਾਇਕਾਂ ਦੀਆਂ ਸ਼ਹਾਦਤਾਂ ਨੂੰ ਉਜਾਗਰ ਕੀਤੇ ਬਗੈਰ ਕਿਵੇਂ ਸੰਪੂਰਨ ਹੋ ਸਕਦਾ ਹੈ? ਸੁਖਬੀਰ ਬਾਦਲ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਨਾਲ ਅਜਿਹੇ ਬੇਇਨਸਾਫ਼ੀ ਕਰਨ ਵਾਲਿਆਂ ਨੂੰ ਜਲਦ ਪਛਾਣਿਆ ਜਾਵੇ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।

Leave a Reply

Your email address will not be published. Required fields are marked *