ਪੰਜਾਬ ਦੇ ਅਕਸ਼ਦੀਪ ਤੇ ਮੰਜੂ ਰਾਣੀ ਬਣੇ ਨੈਸ਼ਨਲ ਓਪਨ ਪੈਦਲ ਤੋਰ ਮੁਕਾਬਲੇ ਦੇ ਚੈਂਪੀਅਨ

ਚੰਡੀਗੜ੍ਹ : ਚੰਡੀਗੜ੍ਹ ਵਿਖੇ ਚੱਲ ਰਹੀ 11ਵੀਂ ਨੈਸ਼ਨਲ ਓਪਨ ਪੈਦਲ ਤੋਰ ਚੈਂਪੀਅਨਸ਼ਿਪ (11th National Open Walk Racing Competition) ਦੇ 20 ਕਿਲੋਮੀਟਰ ਪੈਦਲ ਤੋਰ ਦੇ ਹੋਏ ਮੁਕਾਬਲੇ ਦੇ ਪੰਜਾਬ ਦੇ ਅਕਸ਼ਦੀਪ ਸਿੰਘ ਤੇ ਮੰਜੂ ਰਾਣੀ (Akshdeep Singh & Manju Rani) ਨੇ ਕ੍ਰਮਵਾਰ ਪੁਰਸ਼ਾਂ ਤੇ ਮਹਿਲਾ ਦੋਵਾਂ ਵਰਗਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ। ਪੁਰਸ਼ ਵਰਗ ਵਿੱਚ ਪਹਿਲੀਆਂ ਪੰਜ ਪੁਜੀਸ਼ਨਾਂ ਵਿੱਚੋਂ ਤਿੰਨ ਪੰਜਾਬ ਦੇ ਅਥਲੀਟਾਂ ਅਤੇ ਮਹਿਲਾ ਵਰਗ ਵਿੱਚ ਪਹਿਲੀਆਂ ਚਾਰ ਪੁਜੀਸ਼ਨਾਂ ਵਿੱਚੋਂ ਦੋ ਪੰਜਾਬ ਦੀਆਂ ਅਥਲੀਟਾਂ ਨੇ ਹਾਸਲ ਕੀਤੀਆਂ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Sports Minister Gurmeet Singh Meet Hayer) ਨੇ ਦੋਵੇਂ ਜੇਤੂ ਅਥਲੀਟਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਪ੍ਰਦਰਸ਼ਨ ਨਾਲ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਪਿੰਡ ਕਾਹਨੇਕੇ ਦਾ ਅਕਸ਼ਦੀਪ ਸਿੰਘ ਜਿੱਥੇ ਕੌਮੀ ਰਿਕਾਰਡ ਹੋਲਡਰ ਹੈ ਉਥੇ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਹੋ ਚੁੱਕਾ ਹੈ। ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਖੈਹਿਰਾ ਖੁਰਦ ਦੀ ਮੰਜੂ ਰਾਣੀ ਨੇ ਕੌਮੀ ਰਿਕਾਰਡ ਬਣਾਉਣ ਤੋਂ ਇਲਾਵਾ ਹਾਂਗਜ਼ੂ ਏਸ਼ੀਅਨ ਗੇਮਜ਼ ਵਿੱਚ ਕਾਂਸੀ ਦਾ ਤਮਗ਼ਾ ਜਿੱਤਿਆ ਸੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡ ਨਕਸ਼ੇ ਉਤੇ ਚਮਕਾਉਣ ਲਈ ਨਿਰੰਤਰ ਯਤਨਸ਼ੀਲ ਹੈ। ਹਾਲ ਹੀ ਵਿੱਚ ਮੁੱਖ ਮੰਤਰੀ ਨੇ ਮੰਜੂ ਰਾਣੀ ਨੂੰ 50 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ ਜਦੋਂ ਕਿ ਅਕਸ਼ਦੀਪ ਸਿੰਘ ਨੂੰ ਓਲੰਪਿਕਸ ਕੁਆਲੀਫਾਈ ਕਰਨ ਸਮੇਂ 5 ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਸੀ।

Leave a Reply

Your email address will not be published. Required fields are marked *