ਪੰਜਾਬ ਦੇ ਲੋਕਾਂ ਲਈ ਜਲਦ ਸ਼ੁਰੂ ਹੋਣਗੀਆਂ ਇਹ ਸੇਵਾਵਾਂ

ਚੰਡੀਗੜ੍ਹ: ਭਾਜਪਾ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਮੌਜੂਦਾ ਵਿਧਾਇਕ ਅਸ਼ਵਨੀ ਸ਼ਰਮਾ (Ashwini Sharma) ਅਤੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਸੁਭਾਸ਼ ਸ਼ਰਮਾ (Dr Subhash Sharma) ਨੇ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜੋਤੀਰਾਦਿੱਤਿਆ ਐਮ ਸਿੰਧੀਆ (Minister Jyotiraditya M Scindia) ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਪੰਜਾਬ ਦੇ ਹਵਾਈ ਅੱਡਿਆਂ ਦੀਆਂ ਸਮੱਸਿਆਵਾਂ ਬਾਰੇ ਵਿਸਥਾਰਪੂਰਵਕ ਗੱਲਬਾਤ ਕੀਤੀ।

ਸੁਭਾਸ਼ ਸ਼ਰਮਾ ਨੇ ਕਿਹਾ ਕਿ ਮੋਹਾਲੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣ ਸੇਵਾਵਾਂ ਸ਼ੁਰੂ ਕਰਨ ਲਈ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਜੋਤਿਰਾਦਿੱਤਿਆ ਐੱਮ. ਸਿੰਧੀਆ ਕੋਲੋਂ ਮੰਗ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਜਲਦੀ ਹੀ ਇਸ ਮਾਮਲੇ ’ਤੇ ਵਿਚਾਰ ਕਰ ਕੇ ਇਥੋਂ ਅੰਤਰਰਾਸ਼ਟਰੀ ਹਵਾਈ ਸੇਵਾਵਾਂ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ। ਸੁਭਾਸ਼ ਸ਼ਰਮਾ ਨੇ ਕਿਹਾ ਕਿ ਵਿਧਾਇਕ ਅਸ਼ਵਨੀ ਸ਼ਰਮਾ ਨੇ ਪਠਾਨਕੋਟ ਹਵਾਈ ਅੱਡੇ ਤੋਂ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਹਵਾਬਾਜ਼ੀ ਮੰਤਰੀ ਅੱਗੇ ਰੱਖੀ, ਜਿਸ ’ਤੇ ਹਵਾਬਾਜ਼ੀ ਮੰਤਰੀ ਨੇ ਪਠਾਨਕੋਟ ਤੋਂ ਹਵਾਈ ਸੇਵਾ ਜਲਦੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ।

ਆਦਮਪੁਰ ਹਵਾਈ ਅੱਡੇ ਤੋਂ ਹਵਾਈ ਸੇਵਾਵਾਂ ਬਹਾਲ ਕਰਨ ਦੀ ਅਪੀਲ ’ਤੇ ਬੋਲਦਿਆਂ ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਆਦਮਪੁਰ ਹਵਾਈ ਅੱਡੇ ਦਾ ਪੁਨਰ ਨਿਰਮਾਣ ਲਗਭਗ ਪੂਰਾ ਹੋ ਚੁੱਕਾ ਹੈ ਅਤੇ ਜਲਦੀ ਹੀ ਉਹ ਇਸ ਦਾ ਉਦਘਾਟਨ ਕਰਨਗੇ ਅਤੇ ਉਥੋਂ ਹਵਾਈ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਉਥੋਂ ਚੱਲਣ ਵਾਲੇ ਹਵਾਈ ਸੇਵਾ ਰਾਹੀਂ ਹੀ ਦਿੱਲੀ ਪਰਤਣਗੇ।

Leave a Reply

Your email address will not be published. Required fields are marked *