ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਅੱਜ ਲੁਧਿਆਣਾ (Ludhiana) ਪਹੁੰਚੇ, ਜਿਸ ਦੌਰਾਨ ਉਨ੍ਹਾਂ ਨੇ ਦੋ ਅਹਿਮ ਮੀਟਿੰਗਾਂ ਕੀਤੀਆਂ। ਇਸ ਦੌਰਾਨ ਸੀ.ਐਮ. ਮਾਨ (CM Mann) ਨੇ ਪਰੇਡ ‘ਚ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਾ ਕਰਨ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੁਨੀਲ ਜਾਖੜ ਇਸ ਗੱਲ ਦਾ ਸਬੂਤ ਲੈ ਕੇ ਆਉਣ ਕਿ ਝਾਂਕੀ ਦੇ ਡਿਜ਼ਾਈਨ ਵਿਚ ਮੇਰੀ ਅਤੇ ਅਰਵਿੰਦ ਕੇਜਰੀਵਾਲ ਦੀ ਤਸਵੀਰ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਖੜ ਸਾਹਿਬ ਸਾਬਿਤ ਕਰ ਦਿੰਦੇ ਹਨ ਤਾਂ ਮੈਂ ਰਾਜਨੀਤੀ ਛੱਡ ਦੇਵਾਂਗਾ। ਜੇਕਰ ਉਹ ਸਾਬਤ ਨਹੀਂ ਕਰ ਸਕੇ ਤਾਂ ਉਹ ਖੁਦ ਕਦੇ ਪੰਜਾਬ ਨਾ ਆਉਣ। ਸੀ.ਐਮ. ਮਾਨ ਨੇ ਕਿਹਾ ਕਿ ਜਾਖੜ ਦਾ ਦਾਅਵਾ ਝੂਠਾ ਹੈ, ਉਹ ਹੁਣੇ ਭਾਜਪਾ ਵਿਚ ਸ਼ਾਮਲ ਹੋਏ ਹਨ ਅਤੇ ਝੂਠ ਬੋਲਣਾ ਸਿੱਖ ਰਹੇ ਹਨ। ਸੀ.ਐਮ. ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁੱਲ੍ਹੀ ਬਹਿਸ ਕਰਵਾਈ ਸੀ ਤਾਂ ਸੁਨੀਲ ਜਾਖੜ ਉਥੇ ਕਿਉਂ ਨਹੀਂ ਆਏ।