ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ ਦੇ ਤਿੰਨ ਹੋਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 8 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ 19 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਦੀ ਜ਼ੋਰਦਾਰ ਪੜਤਾਲ ਤੋਂ ਅੱਗੇ ਵਧਦਿਆਂ ਪੰਜਾਬ ਪੁਲਿਸ ਨੇ ਮੰਨੂ ਮਹਾਵਾ ਗਿਰੋਹ (Mannu Mahawa gang) ਦੇ ਤਿੰਨ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ 3.5 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ। ਇਸ ਕੇਸ ਵਿੱਚ ਹੁਣ ਹੈਰੋਇਨ ਦੀ ਕੁੱਲ ਬਰਾਮਦਗੀ 22.5 ਕਿਲੋ ਹੋ ਗਈ ਹੈ।

ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਰਾਜ ਸਿੰਘ ਉਰਫ ਕਾਕਾ ਵਾਸੀ ਪਿੰਡ ਲਾਹੌਰੀਮਲ, ਅੰਮ੍ਰਿਤਸਰ, ਅਨਮੋਲ ਸਿੰਘ ਉਰਫ ਲਾਲੂ ਅਤੇ ਸਰਬਜੀਤ ਸਿੰਘ ਦੋਵੇਂ ਵਾਸੀ ਰਾਂਝੇ ਦੀ ਹਵੇਲੀ, ਅੰਮ੍ਰਿਤਸਰ  ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਇਨ੍ਹਾਂ ਦੋਸ਼ੀਆਂ ਕੋਲੋਂ .30 ਬੋਰ ਦੇ 10 ਜਿੰਦਾ ਕਾਰਤੂਸ ਅਤੇ 9 ਐਮ.ਐਮ ਦੇ 9 ਜਿੰਦਾ ਕਾਰਤੂਸਾਂ ਸਣੇ ਇੱਕ ਕਾਰ (ਸਫਾਰੀ) ਵੀ ਬਰਾਮਦ ਕੀਤੀ ਹੈ।

Leave a Reply

Your email address will not be published. Required fields are marked *