ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦੌਰਾਨ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Health Minister Dr. Balbir Singh) ਨੂੰ ਸਵਾਲ ਪੁੱਛਿਆ ਗਿਆ ਕਿ ਪੂਰੇ ਪੰਜਾਬ ਵਿੱਚ ਆਮ ਆਦਮੀ ਦੇ ਇੰਨੇ ਕਲੀਨਿਕ ਖੋਲ੍ਹੇ ਗਏ ਹਨ ਪਰ ਮੇਰੇ ਹਲਕੇ ਕਾਦੀਆਂ ਵਿੱਚ ਕਿੰਨੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਇਸ ਸਵਾਲ ਦਾ ਜਵਾਬ ਮੰਤਰੀ ਜੀ ਨੂੰ ਦੇਣ।
ਇਸ ਦਾ ਜਵਾਬ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਵਿੱਚ 35 ਆਮ ਆਦਮੀ ਕਲੀਨਿਕ ਮਨਜ਼ੂਰ ਕੀਤੇ ਗਏ ਹਨ। ਸਿਹਤ ਮੰਤਰੀ ਨੇ ਬਾਜਵਾ ਨੂੰ ਭਰੋਸਾ ਦਿਵਾਇਆ ਕਿ ਹਸਪਤਾਲ ਦੇ ਸਾਰੇ ਵਿਭਾਗਾਂ ਨੂੰ ਡਾਕਟਰ, ਦਵਾਈਆਂ ਅਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ। ਬਲਬੀਰ ਸਿੰਘ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੇ ਹਲਕੇ ਵਿੱਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
www.news24hep.com