“ਪੰਜਾਬ ਸਰਕਾਰ ਤੁਹਾਡੇ ਦੁਆਰ”

ਅਹਿਮਦਗੜ੍ਹ/ਮਾਲੇਰੋਕਟਲਾ 15 ਜਨਵਰੀ :

                 ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਨੂੰ ਸਮਾਂਬੱਧ ਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕਾਂ ਦੇ ਘਰਾਂ ਦੇ ਨਜ਼ਦੀਕ ਅਤੇ ਪਿੰਡ ਪੱਧਰ ’ਤੇ “ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ  ‘ਜਨ ਸੁਣਵਾਈ ਕੈਂਪਾਂ’ ਦਾ ਆਯੋਜਨ ਕੀਤਾ ਜਾ ਰਿਹਾ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦੂਰ ਦੁਰਾਡੇ ਸਥਿਤ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ । ਇਸੇ ਕੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਵਿੱਚ ਕਸਬਾ ਭੁਰਾਲ ਵਿਖੇ ‘ਜਨ ਸੁਣਵਾਈ ਕੈਂਪ ‘ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਐਸ.ਡੀ.ਐਮ. ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਮਨਮੋਹਨ ਸਰਮਾਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀਮਤੀ ਬਬਲਜੀਤ ਕੌਰ, ਖੇਤੀਬਾੜੀ ਵਿਕਾਸ ਅਫ਼ਸਰ ਡਾ ਕੁਲਵੀਰ ਸਿੰਘ, ਮੁਹੰਮਦ ਇਮਰਾਨ (ਬੀ.ਐਮ.ਓ) ਤੋਂ ਇਲਾਵਾ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਮੌਜੂਦ ਸਨ ।

       ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਜ਼ਿਲ੍ਹੇ ‘ਚ ਸਮੇਂ ਸਮੇਂ ‘ਤੇ ‘ਤੁਹਾਡੀ ਸਰਕਾਰ ਤੁਹਾਡੇ ਦੁਆਰ’ ਤਹਿਤ ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸ ਲੜੀ ਤਹਿਤ ਜਿਥੇ ਪਿੰਡਾਂ ਤੇ ਸ਼ਹਿਰਾਂ ‘ਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਉਥੇ ਹੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਲੋਕਾਂ ਨੂੰ ਇੱਕੋ ਛੱਤ ਧੱਲੇ ਸੇਵਾਵਾਂ ਦੇਣ ਲਈ ਜ਼ਿਲ੍ਹੇ ਵਿੱਚ 09 ਸੇਵਾ ਕੇਂਦਰ ਕਾਰਜਸ਼ੀਲ ਹਨ ਜਿਨ੍ਹਾਂ ਤੋਂ ਸਾਲ 2023 ਦੌਰਾ 55,368 ਲੋਕਾਂ ਨੂੰ ਵੱਖ ਵੱਖ ਸੇਵਾਵਾਂ ਮੁਹਈਆ ਕਰਵਾਈਆਂ ਗਈਆਂ ਜਦ ਕਿ ਘਰ ਬੈਠਕੇ ਹੀ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਦੀ ਯੋਜਨਾ ਵੀ ਸ਼ੁਰੂ ਹੋਈ ਜਿਸ ਤਹਿਤ ਕੋਈ ਵੀ 1076 ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਵੀ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *