ਪੰਜਾਬ ਸਰਕਾਰ ਨੇ ਫਰਿਸ਼ਤੇ ਸਕੀਮ ਤਹਿਤ 384 ਹਸਪਤਾਲ ਕੀਤੇ ਰਜਿਸਟਰ

ਪੰਜਾਬ : ਪੰਜਾਬ ਵਿੱਚ ਲੋਕਾਂ ਦੀ ਜਾਨ ਦੀ ਸੁਰੱਖਿਆ ਲਈ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਦਾ ਮੁੱਖ ਉਦੇਸ਼ ਸੜਕ ਹਾਦਸਿਆਂ ਦੇ ਸ਼ਿਕਾਰ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਹੈ। ਫਰਿਸ਼ਤੇ ਸਕੀਮ (Ferishte scheme) ਤਹਿਤ ਸੜਕ ਹਾਦਸੇ ਦੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਇਸ ਦੇ ਲਈ ਪੰਜਾਬ ਵਿੱਚ 384 ਹਸਪਤਾਲ ਰਜਿਸਟਰ ਕੀਤੇ ਗਏ ਹਨ। ਜਿਨ੍ਹਾਂ ਵਿੱਚ 146 ਸਰਕਾਰੀ ਅਤੇ 238 ਪ੍ਰਾਈਵੇਟ ਹਸਪਤਾਲ ਹਨ।

ਇਸ ਦੇ ਨਾਲ ਹੀ ਸੜਕ ਦੁਰਘਟਨਾ ਵਿੱਚ ਜ਼ਖਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀ ਲਈ ਇਨਾਮੀ ਰਾਸ਼ੀ ਵੀ ਤੈਅ ਕੀਤੀ ਗਈ ਹੈ। ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ (Health Minister Dr. Balbir Singh) ਨੇ ਜ਼ਿਲ੍ਹਿਆਂ ਦੇ ਸਾਰੇ ਸਿਵਲ ਸਰਜਨਾਂ ਨੂੰ ਅਤੇ ਹੋਰ ਪ੍ਰਾਈਵੇਟ ਹਸਪਤਾਲਾਂ ਨੂੰ ਇਸ ਸਕੀਮ ਵਿੱਚ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

Leave a Reply

Your email address will not be published. Required fields are marked *