ਚੰਡੀਗੜ੍ਹ: ਪੰਜਾਬ ਸਰਕਾਰ (Punjab government) ਨੇ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਤਰਸ ਦੇ ਆਧਾਰ ‘ਤੇ ਨਿਯੁਕਤ ਕੀਤੇ ਗਏ ਮ੍ਰਿਤਕ ਕਰਮਚਾਰੀਆਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਨਹੀਂ ਦੇਣਾ ਪਵੇਗਾ। ਇਸ ਤੋਂ ਪਹਿਲਾਂ ਵੀ ਸਰਕਾਰ ਨੇ ਮ੍ਰਿਤਕਾਂ ਦੀਆਂ ਵਿਧਵਾਵਾਂ ਨੂੰ ਨਿਯੁਕਤੀ ਦੇ ਆਧਾਰ ’ਤੇ ਉਮਰ ਵਿੱਚ 50 ਸਾਲ ਤੱਕ ਦੀ ਛੋਟ ਦਿੱਤੀ ਹੋਈ ਹੈ, ਜਿਸ ਕਾਰਨ ਕਈ ਵਾਰ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਆਧਾਰ ‘ਤੇ ਮਜ਼ਬੂਰੀ ਵਸ ਕਾਫੀ ਲੇਟ ਸਟੇਜ ‘ਤੇ ਗਰੁੱਪ-ਸੀ (ਕਲਰਕ) ਦੀ ਨੌਕਰੀ ਕਰਨੀ ਪੈਂਦੀ ਹੈ।
ਇਸ ਪੜਾਅ ‘ਤੇ ਨਿਰਧਾਰਿਤ ਸਪੀਡ ਅਤੇ ਟਾਈਪ ਟੈਸਟ ਕਰਵਾਉਣ ‘ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਉਨ੍ਹਾਂ ਨੂੰ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਾਰਨ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਦੇ ਤਰਸਯੋਗ ਹਾਲਾਤਾਂ ਨੂੰ ਦੇਖਦੇ ਹੋਏ ਤਰਸ ਦੇ ਆਧਾਰ ’ਤੇ ਨਿਯੁਕਤ ਕੀਤੇ ਗਏ ਮ੍ਰਿਤਕ ਮੁਲਾਜ਼ਮਾਂ ਦੀਆਂ ਵਿਧਵਾਵਾਂ ਨੂੰ ਟਾਈਪ ਟੈਸਟ ਪਾਸ ਕਰਨ ਤੋਂ ਛੋਟ ਦਿੱਤੀ ਜਾਂਦੀ ਹੈ।