ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੇ ਸਾਉਣੀ ਦੇ ਸੀਜ਼ਨ 2023 ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ 17007 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 19.83 ਕਰੋੜ ਰੁਪਏ ਟਰਾਂਸਫਰ ਕਰ ਦਿੱਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸਾਲ 2023-24 ਦੌਰਾਨ ਕੁੱਲ 19,114 ਕਿਸਾਨਾਂ ਨੇ ਡੀ.ਐਸ.ਆਰ. ਪੋਰਟਲ ‘ਤੇ 1,72,049 ਏਕੜ ਰਕਬਾ ਰਜਿਸਟਰਡ ਕੀਤਾ ਸੀ। ਸਬੰਧਤ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਪੜਤਾਲ ਕਰਨ ਉਪਰੰਤ ਕੁੱਲ 18,931 ਕਿਸਾਨਾਂ ਅਤੇ ਡੀ.ਐਸ.ਆਰ. ਅਧੀਨ 1,33,745.67 ਏਕੜ ਰਕਬੇ ਦੀ ਤਸਦੀਕ ਕੀਤੀ ਗਈ ਹੈ।