7 ਜਨਵਰੀ 2024: ਪੰਜਾਬ ‘ਚ ਸੀਤ ਲਹਿਰ ਦਾ ਕਹਿਰ ਹਜੇ ਵੀ ਜਾਰੀ ਹੈ| ਸ਼ੁੱਕਰਵਾਰ ਨੂੰ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ, ਸੂਬੇ ‘ਚ ਧੁੰਦ ਕਾਰਨ ਸਵੇਰੇ ਕਈ ਸੜਕਾਂ ‘ਤੇ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ, ਜਿਸ ਕਾਰਨ ਵਾਹਨ ਰੇਂਗਦੇ ਨਜ਼ਰ ਆਏ,ਸੂਬੇ ‘ਚ ਬੀਤੇ ਦਿਨ ਕੁਝ ਸਮਾਂ ਨਿਕਲੀ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ ‘ਚ 1.1 ਡਿਗਰੀ ਦਾ ਵਾਧਾ ਹੋਇਆ ਪਰ ਫਿਰ ਵੀ ਇਹ ਆਮ ਨਾਲੋਂ 7.4 ਡਿਗਰੀ ਘੱਟ ਰਿਹਾ ਹੈ, ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ, ਇਸ ਦੇ ਨਾਲ ਹੀ ਅੱਜ ਅਤੇ ਭਲਕੇ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ , ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਹੇਠਾਂ ਜਾਣ ਦੀ ਸੰਭਾਵਨਾ ਹੈ|
Related Posts
बस ट्राले के साथ टकराई, ड्राइवर की मौत
पंजाब : पंजाब के जिला लुधियाना आ रही बस के साथ भीषण सड़क हादसा होने की खबर सामने आ रही…
CM CONDOLES MARTYRDOM OF JAWAN TARLOCHAN SINGH
Chandigarh, January 15- Punjab Chief Minister Bhagwant Singh Mann on Monday expressed profound grief and sorrow over the martyrdom of…
ਮੌਸਮ ਵਿਭਾਗ ਨੇ ਪੰਜਾਬ ‘ਚ ਭਲਕੇ ਮੀਂਹ ਦਾ ਅਲਰਟ ਕੀਤਾ ਜਾਰੀ
ਚੰਡੀਗੜ੍ਹ : ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ (Meteorological Department) ਨੇ ਪੰਜਾਬ ਲਈ ਇੱਕ ਵਾਰ ਫਿਰ ਅਲਰਟ…