ਫਾਸਟਵੇਅ ਦੇ ਮਾਲਕ ਗੁਰਦੀਪ ਸਿੰਘ ਜੁਝਾਰ ਦੇ ਘਰ ਹੋਈ ਛਾਪੇਮਾਰੀ

ਲੁਧਿਆਣਾ: ਪੰਜਾਬ ਵਿੱਚ ਕੇਬਲ ਸਹੂਲਤਾਂ ਪ੍ਰਦਾਨ ਕਰਨ ਵਾਲੀ ਕੰਪਨੀ ਫਾਸਟਵੇਅ ਟਰਾਂਸਮਿਸ਼ਨ ਪ੍ਰਾਈਵੇਟ ਲਿਮਟਿਡ ਦੇ ਮਾਲਕ ਗੁਰਦੀਪ ਸਿੰਘ ਜੁਝਾਰ (Gurdeep Singh Jujhar) ਦੇ ਘਰ ਛਾਪੇਮਾਰੀ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਜੁਝਾਰ ਦੇ ਘਰ ‘ਤੇ ਇਹ ਛਾਪੇਮਾਰੀ ਉਸ ਦੀ ਭਾਲ ‘ਚ ਪਟਿਆਲਾ ਪੁਲਿਸ ਨੇ ਕੀਤੀ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਗੁਰਦੀਪ ਸਿੰਘ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਘਰ ਨਹੀਂ ਸੀ, ਜਿਸ ਤੋਂ ਬਾਅਦ ਪੁਲਿਸ ਨੇ ਘਰ ਦੀ ਤਲਾਸ਼ੀ ਲਈ। ਮੀਡੀਆ ‘ਚ ਛਪੀਆਂ ਰਿਪੋਰਟਾਂ ਮੁਤਾਬਕ ਪੁਲਿਸ ਮੁਲਾਜ਼ਮਾਂ ਨੇ ਮਨਜੀਤ ਕੌਰ ਦਾ ਨਾਂ ਅਤੇ ਪਤਾ ਲਿਖ ਕੇ ਗੁਰਦੀਪ ਸਿੰਘ ਨੂੰ ਜਲਦੀ ਤੋਂ ਜਲਦੀ ਪੇਸ਼ ਕਰਨ ਲਈ ਕਿਹਾ। ਪੁਲਿਸ ਵੱਲੋਂ ਕੀਤੀ ਗਈ ਇਸ ਛਾਪੇਮਾਰੀ ਦਾ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਵੀ ਵਿਰੋਧ ਕੀਤਾ ਗਿਆ ਹੈ।

Leave a Reply

Your email address will not be published. Required fields are marked *