ਅੰਮ੍ਰਿਤਸਰ : ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ (BSF and Punjab Police) ਨੇ ਭਾਰਤ-ਪਾਕਿਸਤਾਨ ਸਰਹੱਦ (India-Pakistan border) ਨਾਲ ਲੱਗਦੇ ਪਿੰਡ ਭਿੰਡੀ ‘ਚ ਸਾਂਝੇ ਆਪ੍ਰੇਸ਼ਨ ਦੌਰਾਨ 5 ਕਰੋੜ ਰੁਪਏ ਦੀ ਹੈਰੋਇਨ ਸਮੇਤ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਪਾਕਿਸਤਾਨ ਤੋਂ ਆ ਰਹੇ ਡਰੋਨ ਦੀ ਆਵਾਜ਼ ਸੁਣ ਕੇ ਬੀ.ਐੱਸ.ਐੱਫ. ਅਤੇ ਪੰਜਾਬ ਪੁਲਿਸ ਨੇ ਜਾਲ ਵਿਛਾ ਦਿੱਤਾ, ਜਿਸ ਦੌਰਾਨ ਇਕ ਤਸਕਰ ਡਰੋਨ ‘ਚੋਂ ਸੁੱਟੀ ਗਈ ਹੈਰੋਇਨ ਦੀ ਖੇਪ ਨੂੰ ਚੁੱਕ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਨੂੰ ਮੌਕੇ ‘ਤੇ ਹੀ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ। ਜਾਂਚ ਦੌਰਾਨ ਨੇੜਲੇ ਘਰ ਵਿੱਚ ਲੁਕੇ ਦੋ ਹੋਰ ਸਮੱਗਲਰਾਂ ਨੂੰ ਵੀ ਕਾਬੂ ਕੀਤਾ ਗਿਆ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ 3 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।