Thursday, September 18, 2025
Thursday, September 18, 2025

ਮਲੇਰਕੋਟਲਾ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰਾਂ ਦਾ ਕੀਤਾ ਪਰਦਾਫਾਸ਼:

Date:

ਮਲੇਰਕੋਟਲਾ 27 ਨਵੰਬਰ :

                      ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈਪੀਐਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਵਿਰੁੱਧ ਇੱਕ ਅਹਿਮ ਕਦਮ ਚੁੱਕਦਿਆਂ ਮਾਲੇਰਕੋਟਲਾ ਪੁਲਿਸ ਨੇ ਅੱਜ ਇੱਕ ਤਸਕਰੀ ਰੈਕੇਟ ਨੂੰ ਸਫਲਤਾਪੂਰਵਕ ਨਸ਼ਟ ਕਰ ਦਿੱਤਾ ਹੈ। ਮਾਲੇਰਕੋਟਲਾ ਪੁਲਿਸ ਨੇ ਇਸ ਆਪ੍ਰੇਸ਼ਨ ਦੀ ਅਗਵਾਈ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ਵਿੱਚ ਅਫੀਮ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਭਾਰੀ ਰਕਮ ਵੀ ਬਰਾਮਦ ਕੀਤੀ ਹੈ।

        ਫੜੇ ਗਏ ਵਿਅਕਤੀਆਂ ਦੀ ਪਛਾਣ ਜਾਵੇਦ ਉਰਫ ਜੈਦੀ, ਅਨਵਰ ਖਾਨ ਅਤੇ ਇਕ ਨਾਬਾਲਗ ਸਲਮਾਨ ਖਾਨ ਵਜੋਂ ਹੋਈ ਹੈ, ਜੋ ਕਿ ਮਾਲੇਰਕੋਟਲਾ ਦੇ ਵੱਖ-ਵੱਖ ਮੁਹੱਲਿਆਂ ਵਿਚ ਰਹਿਣ ਵਾਲੇ ਹਨ।ਇਸ ਅਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਭਰੋਸੇਮੰਦ ਖੁਫੀਆ ਸੂਚਨਾ ਤੇ ਕਾਰਵਾਈ ਕਰਦੇ ਹੋਏ ਡੀ.ਐਸ.ਪੀ.ਡਿਟੈਕਟਿਵ ਅਮਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਮਾਲੇਰਕੋਟਲਾ ਦੀ ਟੀਮ ਵੱਲੋਂ ਇੱਕ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਕੀਤੀ ਗਈ ਹੈ। ਬਾਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਪੱਛਮੀ ਬੰਗਾਲ (ਕਲਕੱਤਾ) ਤੋਂ ਇੱਕ ਤਿਕੜੀ ਮਾਲੇਰਕੋਟਲਾ ਵਿੱਚ ਕਾਫੀ ਮਾਤਰਾ ਵਿੱਚ ਅਫੀਮ ਦੀ ਤਸਕਰੀ ਕਰਨ ਦੀ ਕੋਸ਼ਿਸ਼ ਕਰ ਰਹੀ ਹੈ

                  ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਦੋਸ਼ੀ ਵਿਅਕਤੀਆਂ ਨੂੰ ਮਾਲੇਰਕੋਟਲਾ ਬੱਸ ਸਟੈਂਡ ਦੇ ਨੇੜੇ ਕਾਬੂ ਕਰ ਲਿਆ। ਬਾਰੀਕੀ ਨਾਲ ਤਲਾਸ਼ੀ ਲੈਣ ਤੇ ਪੁਲਿਸ ਨੇ ਕਾਲੇ ਰੰਗ ਦੇ ਬੈਗ ਵਿੱਚ ਛੁਪਾ ਕੇ ਰੱਖੀ 2.56 ਕਿਲੋ ਅਫੀਮ ਦੇ ਨਾਲ-ਨਾਲ 16,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਅਫ਼ੀਮ ਪੱਛਮੀ ਬੰਗਾਲ (ਕਲਕੱਤਾ) ਤੋਂ ਮੰਗਵਾਈ ਸੀ ਅਤੇ ਇਸ ਨੂੰ ਮਲੇਰਕੋਟਲਾ ਵਿੱਚ ਵੰਡ ਕੇ ਵੇਚਣ ਦਾ ਇਰਾਦਾ ਰੱਖ ਰਹੇ ਸਨ।ਫੜੇ ਗਏ ਵਿਅਕਤੀਆਂ ਖਿਲਾਫ ਥਾਣਾ ਸਿਟੀ ਮਾਲੇਰਕੋਟਲਾ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨ.ਡੀ.ਪੀ.ਐਸ.) ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

   ਗ੍ਰਿਫਤਾਰ ਵਿਅਕਤੀਆਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।ਤਸਕਰੀ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ।

   ਐਸਐਸਪੀ ਖੱਖ ਨੇ ਇਸ ਅੰਤਰ-ਰਾਜੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈਟਵਰਕ ਨੂੰ ਖਤਮ ਕਰਨ ਲਈ ਟੀਮ ਦੀ ਬੇਮਿਸਾਲ ਚੌਕਸੀ ਅਤੇ ਤੇਜ਼ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਇਸ ਗੱਲ ਤੇ ਜ਼ੋਰ ਦਿੱਤਾ ਕਿ ਇਹ ਖੇਤਰ ਵਿੱਚ ਨਸ਼ਿਆਂ ਦੇ ਕਾਰੋਬਾਰ ਨੂੰ ਵੱਡਾ ਝਟਕਾ ਹੈ ।ਮਲੇਰਕੋਟਲਾ ਪੁਲਿਸ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਤੋਂ ਬਚਾਉਣ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

पंजाब के राज्यपाल से मिले केंद्रीय मंत्री खट्टर:बाढ़ की स्थिति को लेकर हुई चर्चा

  मोहाली---पंजाब के राज्यपाल गुलाब चंद कटारिया से केंद्रीय मंत्री...

पंजाब पुलिस के SHO और ASI पर तेजधार हथियारों से हमला, 35 लोगों के खिलाफ मामला दर्ज

    बठिंडा : बठिंडा में अपराधियों का हौसला इतना बढ़...