ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ ਨੂੰ ਲੈ ਕੇ ਆਈ ਵੱਡੀ ਖ਼ਬਰ ਸਾਹਮਣੇ

ਚੰਡੀਗੜ੍ਹ : ਮਸ਼ਹੂਰ ਸੂਫੀ ਗਾਇਕ ਸਤਿੰਦਰ ਸਰਤਾਜ (Sufi singer Satinder Sartaj) ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਪਟਿਆਲਾ ਦੀ ‘ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ’ ‘ਚ ਸਤਿੰਦਰ ਸਰਤਾਜ ਦਾ ਲਾਈਵ ਸ਼ੋਅ ਚੱਲ ਰਿਹਾ ਸੀ, ਜਿਸ ਨੂੰ ਦੇਰ ਰਾਤ ਪੁਲਿਸ ਨੇ ਰੋਕ ਦਿੱਤਾ।

ਦੱਸਿਆ ਜਾ ਰਿਹਾ ਹੈ ਕਿ ਸ਼ੋਅ ਦਾ ਸਮਾਂ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸੀ ਪਰ ਸ਼ੋਅ ਰਾਤ 10.30 ਵਜੇ ਤੱਕ ਚੱਲਦਾ ਰਿਹਾ। ਇਸ ਦੌਰਾਨ ਪੁਲਿਸ ਵਾਲੇ ਸਟੇਜ ‘ਤੇ ਆ ਗਏ ਅਤੇ ਸਤਿੰਦਰ ਨੂੰ ਸ਼ੋਅ ਬੰਦ ਕਰਨ ਲਈ ਕਿਹਾ। ਪੁਲਿਸ ਵੱਲੋਂ ਸ਼ੋਅ ਨੂੰ ਰੋਕਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਤਿੰਦਰ ਸਰਤਾਜ ਨੇ ਦੁਬਈ ਦੇ ਸ਼ੇਖ ਮੰਤਰੀ ਸੁਹੇਲ ਮੁਹੰਮਦ ਅਲ ਜ਼ਰੂਨੀ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਨੂੰ ਇੱਕ ਦੂਜੇ ਨਾਲ ਗੱਲਾਂ ਕਰਦੇ ਦੇਖਿਆ ਗਿਆ। ਇਸ ਦੌਰਾਨ ਸਤਿੰਦਰ ਸਰਤਾਜ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ, ਜਿਸ ਬਾਰੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰਕੇ ਜਾਣਕਾਰੀ ਦਿੱਤੀ।

ਵਰਨਣਯੋਗ ਹੈ ਕਿ ਪੰਜਾਬੀ ਗਾਇਕ ਸਤਿੰਦਰ ਸਰਤਾਜ ਦੀ ਗਿਣਤੀ ਸੰਗੀਤ ਜਗਤ ਦੇ ਚੋਟੀ ਦੇ ਕਲਾਕਾਰਾਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਆਪਣੇ ਕਰੀਅਰ ਵਿੱਚ ਸੰਗੀਤ ਉਦਯੋਗ ਨੂੰ ਕਈ ਸੁਪਰਹਿੱਟ ਗੀਤ ਅਤੇ ਐਲਬਮਾਂ ਦਿੱਤੀਆਂ ਹਨ। ਸਾਲ 2023 ਸਰਤਾਜ ਲਈ ਬਹੁਤ ਚੰਗਾ ਰਿਹਾ। ਉਹ ਨੀਰੂ ਬਾਜਵਾ ਨਾਲ ਆਪਣੀ ਫਿਲਮ ‘ਕਲੀ ਜੋਟਾ’ ਨੂੰ ਲੈ ਕੇ ਸੁਰਖੀਆਂ ‘ਚ ਸੀ। ਇਸ ਦੇ ਨਾਲ ਹੀ ਸਤਿੰਦਰ ਸਰਤਾਜ ਇੱਕ ਵਾਰ ਫਿਰ ਨੀਰੂ ਬਾਜਵਾ ਨਾਲ ਫਿਲਮ ‘ਸ਼ਾਇਰ’ ‘ਚ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਇਹ ਫਿਲਮ ਅਗਲੇ ਸਾਲ 19 ਅਪ੍ਰੈਲ ਨੂੰ ਰਿਲੀਜ਼ ਹੋਵੇਗੀ।

Leave a Reply

Your email address will not be published. Required fields are marked *