ਮਾਲੇਰਕੋਟਲਾ ਵਿਖੇ “ਸੂਫ਼ੀ ਫ਼ੈਸਟੀਵਲ” ਦੀ ਸ਼ਾਨਦਾਰ ਸ਼ੁਰੂਆਤ, ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ ਉਦਘਾਟਨ

ਮਾਲੇਰਕੋਟਲਾ, 14 ਦਸੰਬਰ 

                       ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਆਰੰਭੇ ਗਏ ਉਪਰਾਲਿਆਂ ਦੀ ਕੜੀ ਵਜੋਂ “ਸੂਫ਼ੀ ਫ਼ੈਸਟੀਵਲ” ਦਾ ਆਗਾਜ਼ ਅੱਜ ਸਥਾਨਕ ਸਰਕਾਰੀ ਕਾਲਜ ਵਿਖੇ ਹੋਇਆ। ਚਾਰ ਦਿਨ ਚੱਲਣ ਵਾਲੇ ਇਸ ਫੈਸਟੀਵਲ ਦਾ ਉਦਘਾਟਨ ਹਲਕਾ ਮਾਲੇਰਕੋਟਲਾ ਦੇ ਵਿਧਾਇਕ ਜਮੀਲ ਉਰ ਰਹਿਮਾਨ ਨੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰ ਸੁਰਿੰਦਰ ਸਿੰਘ, ਸ੍ਰ ਗੁਰਲਵਲੀਨ ਸਿੰਘ ਸਿੱਧੂ ਸਾਬਕਾ ਆਈ ਏ ਐਸ, ਐੱਸ ਡੀ ਐੱਮ ਅਹਿਮਦਗੜ੍ਹ ਸ੍ਰ ਹਰਬੰਸ ਸਿੰਘ, ਐੱਸ ਡੀ ਐੱਮ ਅਮਰਗੜ੍ਹ ਸ਼੍ਰੀਮਤੀ ਸੁਰਿੰਦਰ ਕੌਰ, ਸਾਕਿਬ ਅਲੀ ਰਾਜਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਫਰੀਆਲ ਉਰ ਰਹਿਮਾਨ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।

ਇਸ ਮੌਕੇ ਇਕੱਤਰ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਮੀਲ ਓਰ ਰਹਿਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਅਸਲੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ। ਇਸ ਰੰਗਲੇ ਪੰਜਾਬ ਵਿੱਚ ਜਿੱਥੇ ਰਿਵਾਇਤੀ ਪੰਜਾਬ ਦੇ ਹਰੇਕ ਰੰਗ ਦੇ ਦਰਸ਼ਨ ਹੋਣਗੇ ਉਥੇ ਹੀ ਸੂਫ਼ੀ ਗਾਇਕੀ ਅਤੇ ਕਲਾ ਨੂੰ ਵੀ ਮੁੜ ਸੁਰਜੀਤ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਨਮੁੱਖ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸ ਫੈਸਟੀਵਲ ਦੀ ਮੇਜ਼ਬਾਨੀ ਪੰਜਾਬ ਦੇ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਨੂੰ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜੋ ਕਿ ਜ਼ਿਲ੍ਹਾ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।

ਜਮੀਲ ਉਰ ਰਹਿਮਾਨ ਨੇ ਦੱਸਿਆ ਕਿ 17 ਦਸੰਬਰ ਨੂੰ ਫ਼ੈਸਟੀਵਲ ਦੇ ਅੰਤਿਮ ਦਿਨ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਨਿਵੇਸ਼ ਪ੍ਰੋਤਸਾਹਨ, ਪ੍ਰਾਹੁਣਾਚਾਰੀ ਵਿਭਾਗ ਦੇ ਕੈਬਨਿਟ ਮੰਤਰੀ ਪੰਜਾਬ ਮੋਹਤਰਮਾ ਅਨਮੋਲ ਗਗਨ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ।

Leave a Reply

Your email address will not be published. Required fields are marked *