ਮੁੱਖ ਮੰਤਰੀ ਨੇ ਸ਼ਹੀਦ ਜਸਪਾਲ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇਕ ਕਰੋੜ ਰੁਪਏ ਦਾ ਚੈੱਕ

ਬਘਰੌਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਹਵਲਦਾਰ ਜਸਪਾਲ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼ਹੀਦ ਦੇ ਸਤਿਕਾਰ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸ਼ਹੀਦ ਹਵਲਦਾਰ ਜਸਪਾਲ ਸਿੰਘ (Martyr Havildar Jaspal Singh) , ਜੋ 9 ਮਹਾਰ ਰੈਜੀਮੈਂਟ ਵਿੱਚ ਤਾਇਨਾਤ ਸਨ, ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਸੇਵਾ ਦੌਰਾਨ ਆਪਣੀ ਜਾਨ ਵਾਰਨ ਵਾਲੇ ਸ਼ਹੀਦ ਦਾ ਦੇਸ਼ ਹਮੇਸ਼ਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ ਅਤੇ ਇਸ ਦੀ ਭਰਪਾਈ ਕਿਸੇ ਵੀ ਕੀਮਤ ‘ਤੇ ਨਹੀਂ ਕੀਤੀ ਜਾ ਸਕਦੀ ਪਰ ਸਰਕਾਰ ਨੇ ਸ਼ਹੀਦ ਦੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਕੇਵਲ ਇਕ ਪਰਿਵਾਰ ਜਾਂ ਸੂਬੇ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਹੁੰਦਾ ਹੈ।

Leave a Reply

Your email address will not be published. Required fields are marked *