ਮੁੱਖ ਮੰਤਰੀ ਮਾਨ ਤੇ ਡੀ.ਜੀ.ਪੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੂੰ 26 ਜਨਵਰੀ ਗਣਤੰਤਰ ਦਿਵਸ ਮੌਕੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਸਿੱਖਸ ਫਾਰ ਜਸਟਿਸ (SFJ) ਮੁਖੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਵੱਲੋਂ ਦਿੱਤੀ ਗਈ ਹੈ। ਹਮਲੇ ਲਈ ਟੈਰਰ ਗੈਂਗਸਟਰ ਨੈਕਸਸ ਦੇ ਇਸਤੇਮਾਲ ਦਾ ਖਦਸ਼ਾ ਜਤਾਇਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਡੀਜੀਪੀ ਗੌਰਵ ਯਾਦਵ (DGP Gaurav Yadav) ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਲੈ ਕੇ ਇਹ ਧਮਕੀ ਦਿੱਤੀ ਗਈ ਹੈ।

Leave a Reply

Your email address will not be published. Required fields are marked *