ਮੁੱਖ ਮੰਤਰੀ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਪੰਨੂ ਦੇ 3 ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ : ਬਨੂੜ ਤੋਂ ਮੋਹਾਲੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (Mohali State Special Operation Cell) ਨੇ ਇਕ ਗੁਪਤ ਸੂਚਨਾ ’ਤੇ ਖਾਲਿਸਤਾਨੀ ਮੁਖੀ ਗੁਰਪਤਵੰਤ ਸਿੰਘ ਪੰਨੂ (Gurpatwant Singh Pannu) ਦੀ ਜਥੇਬੰਦੀ ‘ਸਿੱਖਸ ਫਾਰ ਜਸਟਿਸ’ (ਐੱਸ. ਐੱਫ. ਜੇ.) ਨਾਲ ਸਬੰਧਤ 3 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਗਦੀਸ਼, ਦਵਿੰਦਰ ਅਤੇ ਮਨਜੀਤ ਵਜੋਂ ਹੋਈ ਹੈ। ਤਿੰਨੋਂ ਰਾਜਪੁਰਾ ਦੇ ਰਹਿਣ ਵਾਲੇ ਹਨ।

ਪੁਲਿਸ ਸੂਤਰਾਂ ਅਨੁਸਾਰ ਇਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਖਾਲਿਸਤਾਨੀ ਝੰਡੇ ਅਤੇ ਪੋਸਟਰ ਲਗਾਉਣ ਦਾ ਕੰਮ ਦਿੱਤਾ ਗਿਆ ਸੀ। ਪੁਲਿਸ ਦਾ ਸਪੈਸ਼ਲ ਸੈੱਲ ਤਿੰਨਾਂ ਤੋਂ ਪੁੱਛਗਿੱਛ ਕਰ ਰਿਹਾ ਹੈ। ਗ੍ਰਿਫਤਾਰੀ ਤੋਂ ਤੁਰੰਤ ਬਾਅਦ ਤਿੰਨਾਂ ਨੂੰ ਸ਼ੁੱਕਰਵਾਰ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 3 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਤਿੰਨੋਂ ਗੁਰਪਤਵੰਤ ਸਿੰਘ ਪੰਨੂ ਦੇ ਸਿੱਧੇ ਸੰਪਰਕ ਵਿੱਚ ਸਨ।

Leave a Reply

Your email address will not be published. Required fields are marked *