ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਜਲੰਧਰ ਦੇ ਪੀ. ਏ. ਪੀ. ਗਰਾਊਂਡ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਪੰਜਾਬ ਵਿਚ ਸੜਕ ਸੁਰੱਖਿਆ ਫੋਰਸ (Road Safety Force) ਦੀ ਸ਼ੁਰੂਆਤ ਕੀਤੀ ਗਈ। ਸੜਕ ਸੁਰੱਖਿਆ ਫੋਰਸ ‘ਚ ਐਡਵਾਂਸ ਤਕਨੀਕ ਵਾਲੇ 144 ਵਾਹਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਵਿਚ 5 ਹਜ਼ਾਰ ਮੁਲਾਜ਼ਮ ਤਾਇਨਾਤ ਹੋਣਗੇ, ਜੋ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੀ ਮਦਦ ਕਰਨਗੇ। ਹੁਣ ਸੜਕ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਨੂੰ ਮਦਦ ਵਿਚ ਕੋਈ ਦੇਰ ਨਹੀਂ ਹੋਵੇਗੀ। ਇਹ ਪੁਲਿਸ ਸੜਕਾਂ ‘ਤੇ ਲੋਕਾਂ ਦੀ ਸੁਰੱਖਿਆ ਕਰੇਗੀ।
ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ‘ਚ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ
