ਸਪੋਰਟਸ ਡੈਸਕ: ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐਮ. ਸੀ. ਮੈਰੀਕਾਮ (Boxer MC Mary Kom) ਨੇ ਖੇਡ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ ਅਤੇ ਉਸ ਦਾ ਫਿਲਹਾਲ ਸੰਨਿਆਸ ਲੈਣ ਦਾ ਕੋਈ ਇਰਾਦਾ ਨਹੀਂ ਹੈ। ਲੰਡਨ ਓਲੰਪਿਕ 2012 ਦੀ ਕਾਂਸੀ ਤਮਗਾ ਜੇਤੂ ਮੈਰੀਕਾਮ ਨੇ ਇੱਥੇ ਜਾਰੀ ਬਿਆਨ ‘ਚ ਕਿਹਾ, ‘ਮੀਡੀਆ ‘ਚ ਮੌਜੂਦ ਮੇਰੇ ਦੋਸਤੋ, ਮੈਂ ਅਜੇ ਤੱਕ ਸੰਨਿਆਸ ਦਾ ਐਲਾਨ ਨਹੀਂ ਕੀਤਾ ਹੈ ਅਤੇ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਜਦੋਂ ਵੀ ਮੈਨੂੰ ਆਪਣੀ ਰਿਟਾਇਰਮੈਂਟ ਦਾ ਐਲਾਨ ਕਰਨਾ ਹੋਵੇਗਾ, ਮੈਂ ਖੁਦ ਸਾਰਿਆਂ ਨੂੰ ਦੱਸਾਂਗੀ।
ਮੈਰੀਕਾਮ ਨੇ ਬਾਕਸਿੰਗ ਤੋਂ ਸੰਨਿਆਸ ਲੈਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ
