ਰਵਨੀਤ ਬਿੱਟੂ ਦੀ ਸੁਰੱਖਿਆ ਲਈ ਤਾਇਨਾਤ CISF ਜਵਾਨ ਦੀ ਗੋਲੀ ਲੱਗਣ ਨਾਲ ਮੌਤ

ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ (Ravneet Singh Bittu) ਦੀ ਸੁਰੱਖਿਆ ਲਈ ਤਾਇਨਾਤ ਸੀ.ਆਈ.ਐਸ.ਐਫ. ਜਵਾਨ ਦੀ ਦੇਰ ਰਾਤ ਸ਼ੱਕੀ ਹਾਲਾਤਾਂ ਵਿਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।

ਮ੍ਰਿਤਕ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ, ਜੋ ਯੂਪੀ ਦੇ ਮੁਜ਼ੱਫਰਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ ਘਟਨਾ ਰਵਨੀਤ ਸਿੰਘ ਬਿੱਟੂ ਦੇ ਘਰ ਵਾਪਰੀ। ਪਰ ਘਟਨਾ ਸਮੇਂ ਬਿੱਟੂ ਕਿਸੇ ਪ੍ਰੋਗਰਾਮ ਵਿੱਚ ਗਿਆ ਹੋਇਆ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

Leave a Reply

Your email address will not be published. Required fields are marked *