ਮਾਲੇਰਕੋਟਲਾ 22 ਜਨਵਰੀ :
ਹਰ ਸਾਲ ਦੀ ਤਰ੍ਹਾਂ 26 ਜਨਵਰੀ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਪੁਰੀ ਰਵਾਇਤੀ ਸ਼ਾਨੋ-ਸ਼ੌਕਤ ‘ਤੇ ਉਤਸ਼ਾਹ ਤੇ ਰਾਸ਼ਟਰੀ ਜਜ਼ਬੇ ਨਾਲ ਸਥਾਨਕ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਜਾਵੇਗਾ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਮਾਲੇਰਕੋਟਲਾ ਸ੍ਰੀਮਤੀ ਅਪਰਨਾ ਐਮ.ਬੀ ਨੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਸਭਿਆਚਾਰਕ ਪ੍ਰੋਗਰਾਮ ਦਾ ਜਾਇਜ਼ਾ ਲੈਂਦੀਆਂ ਕੀਤਾ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਕੀਤੀ ਜਾਵੇਗੀ ।
ਐਸ.ਡੀ.ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਦੇਸ਼ ਭਗਤੀ ਅਤੇ ਸਮਾਜਿਕ ਸੰਸਕ੍ਰਿਤਿਕ ਵਿਰਾਸਤ ਦਾ ਸੁਮੇਲ ਵਾਲਾ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ । ਇਸ ਤੋਂ ਇਲਾਵਾ ਪੰਜਾਬ ਪੁਲਿਸ,ਪੰਜਾਬ ਹੋਮ ਗਾਰਡਜ਼,ਐਨ.ਸੀ.ਸੀ.ਕੈਡਿਟ ਦੀਆਂ ਟੀਮਾਂ ਵੱਲੋਂ ਪਰੇਡ ਦਾ ਆਯੋਜਨ ਕੀਤਾ ਜਾਵੇਗਾ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ.ਸੋਅ ਦੇ ਨਾਲ ਨਾਲ ਦੇਸ਼ ਭਗਤੀ ਅਤੇ ਵਿਰਸੇ ਤੇ ਅਧਿਕਾਰਤ ਰੰਗਾ ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ । ਇਸ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਇਸ ਸਮਾਗਮ ਦੌਰਾਨ ਲੋਕ ਭਲਾਈ ਸਕੀਮਾਂ ਦੇ ਨਾਲ ਨਾਲ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਜੋ ਕਿ ਸ਼ਹਿਰ ਨਿਵਾਸੀਆਂ ਲਈ ਖਿੱਚ ਦਾ ਕੇਂਦਰ ਹੋਣਗੀਆਂ ।