ਰਾਜੋਆਣਾ ਨਾਲ ਮੁਲਾਕਾਤ ਨੂੰ ਲੈ ਕੇ ਹੋਏ ਸਿਆਸੀ ਹੰਗਾਮੇ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦਾ ਜਵਾਬ

ਪਟਿਆਲਾ: ਪਟਿਆਲਾ ਜੇਲ੍ਹ (Patiala Jail) ‘ਚ ਬੰਦ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਮਿਲਣ ਗਏ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਅਕਾਲੀ ਦਲ ਦੇ ਵਫ਼ਦ ਨੂੰ ਜੇਲ੍ਹ ਦੇ ਬਾਹਰ ਰੋਕੇ ਜਾਣ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਸ ਮਾਮਲੇ ਸਬੰਧੀ ਪਟਿਆਲਾ ਜੇਲ੍ਹ ਪ੍ਰਸ਼ਾਸਨ ਨੇ ਪ੍ਰਤੀਕਿਰਿਆ ਦਿੱਤੀ ਹੈ।

ਇਸ ਦਾ ਜਵਾਬ ਦਿੰਦਿਆਂ ਜੇਲ੍ਹ ਸੁਪਰਡੈਂਟ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ (Bikram Singh Majithia) ਅਤੇ ਵਿਰਸਾ ਸਿੰਘ ਵਲਟੋਹਾ (Virsa Singh Valtoha) ਦੇ ਦੋਸ਼ ਝੂਠੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਬਲਵੰਤ ਸਿੰਘ ਰਾਜੋਆਣਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਦੋਵਾਂ ਕੋਲ ਮੁਲਾਕਾਤ ਦੀ ਮਨਜ਼ੂਰੀ ਨਹੀਂ ਸੀ। ਇਸ ਦੇ ਨਾਲ ਹੀ ਇਸ ਸੰਬੰਧ ‘ਚ ਬਿਕਰਮ ਮਜੀਠੀਆ ਨੂੰ 2 ਦਸੰਬਰ ਨੂੰ ਫੋਨ ‘ਤੇ ਜਾਣਕਾਰੀ ਦਿੱਤੀ ਗਈ ਸੀ।

Leave a Reply

Your email address will not be published. Required fields are marked *