ਸੁਖਦੇਵ ਸਿੰਘ ਗੋਗਾਮੜੀ ਲੰਬੇ ਸਮੇਂ ਤੋਂ ਰਾਸ਼ਟਰੀ ਕਰਨੀ ਸੈਨਾ ਨਾਲ ਜੁੜੇ ਹੋਏ ਹਨ। ਕਰਣੀ ਸੈਨਾ ਸੰਗਠਨ ਵਿਚ ਕਾਫੀ ਸਮਾਂ ਪਹਿਲਾਂ ਵਿਵਾਦ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਨਾਂ ਨਾਲ ਇਕ ਵੱਖਰਾ ਸੰਗਠਨ ਬਣਾਇਆ ਸੀ।ਜੈਪੁਰ- ਰਾਸ਼ਟਰੀ ਰਾਜਪੂਤ ਕਰਣੀ ਸੈਨਾ ਦੇ ਕੌਮੀ ਪ੍ਰਧਾਨ ਸੁਖਦੇਵ ਸਿੰਘ ਗੋਗਾਮੜੀ ਦੀ ਅੱਜ ਰਾਜਧਾਨੀ ਜੈਪੁਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਖਦੇਵ ਸਿੰਘ ਗੋਗਾਮੜੀ ਦੀ ਸ਼ਿਆਮਨਗਰ ਇਲਾਕੇ ਵਿੱਚ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਮੈਟਰੋ ਮਾਸ ਹਸਪਤਾਲ ਲਿਜਾਇਆ ਗਿਆ। ਉਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਸੁਖਦੇਵ ਸਿੰਘ ‘ਤੇ ਗੋਲੀ ਚਲਾਉਣ ਦੀ ਸੂਚਨਾ ਮਿਲਦੇ ਹੀ ਪੂਰੇ ਪੁਲਸ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਪੁਲਿਸ ਤੋਂ ਇਲਾਵਾ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਇਲਾਕੇ ‘ਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ।ਸੁਖਦੇਵ ਸਿੰਘ ਗੋਗਾਮੜੀ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ। ਗੋਲੀਆਂ ਕਿੱਥੇ ਵੱਜੀਆਂ ਹਨ, ਇਸ ਦਾ ਅਜੇ ਤੱਕ ਖੁਲਾਸਾ ਨਹੀਂ ਹੋਇਆ ਹੈ। ਗੋਲੀ ਉਨ੍ਹਾਂ ਦੇ ਸ਼ਿਆਮ ਨਗਰ ਸਥਿਤ ਘਰ ‘ਤੇ ਚਲਾਈ ਗਈ। ਇਸ ਗੋਲੀਬਾਰੀ ਤੋਂ ਬਾਅਦ ਮੈਟਰੋ ਮਾਸ ਹਸਪਤਾਲ ‘ਚ ਭਾਰੀ ਭੀੜ ਹੈ। ਸਥਿਤੀ ਨੂੰ ਸੰਭਾਲਣ ਲਈ ਉਥੇ ਪੁਲਿਸ ਬਲ ਵੀ ਤਾਇਨਾਤ ਕੀਤਾ ਗਿਆ ਹੈ। ਸੁਖਦੇਵ ਸਿੰਘ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ ਦੱਸੀਆਂ ਜਾਂਦੀਆਂ ਹਨ। ਗੋਲੀਆਂ ਕਿਸ ਨੇ ਚਲਾਈਆਂ ਇਸ ਬਾਰੇ ਅਜੇ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ।
Related Posts

ਕੈਨੇਡਾ ਸਰਕਾਰ ਨੇ ਦਿੱਤਾ ਇਕ ਹੋਰ ਵੱਡਾ ਝਟਕਾ
ਟੋਰਾਂਟੋ : ਕੈਨੇਡਾ ਸਰਕਾਰ (Canada government ) ਵੱਲੋਂ ਹੁਣ ਕੈਨੇਡਾ ‘ਚ ਘਰਾਂ ਦੇ ਖਰੀਦਦਾਰਾਂ ‘ਤੇ ਪਾਬੰਦੀ ਤਹਿਤ ਗੈਰ-ਕੈਨੇਡੀਅਨ ਲੋਕਾਂ, ਸਥਾਈ ਨਿਵਾਸੀਆਂ ਤੇ ਵਪਾਰਕ…
ਅਹਿਮਦਗੜ੍ਹ ਸਬ ਡਵੀਜ਼ਨ ਦੇ ਪਿੰਡ ਕੰਗਣਵਾਲ ਵਿਖੇ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਅਹਿਮਦਗੜ੍ਹ /ਮਾਲੇਰਕੋਟਲਾ 06 ਦਸੰਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ’ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਸਬ ਡਵੀਜ਼ਨ ਅਹਿਮਦਗੜ੍ਹ ਦੇ ਪਿੰਡ ਕੰਗਣਵਾਲ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ।ਇਸ ਮੌਕੇ,ਉਪ ਮੰਡਲ ਮੈਜਿਸਟਰੇਟ ਸ੍ਰੀ ਹਰਬੰਸ ਸਿੰਘ, ਤਹਿਸੀਲਦਾਰ ਸ੍ਰੀ ਮਨਮੋਹਨ ਸ਼ਰਮਾ, ਨਾਇਬ ਤਹਿਸੀਲਦਾਰ…

ਡਿਪਟੀ ਕਮਿਸ਼ਨਰ ਨੇ 5 ਕਰੋੜ 21 ਲੱਖ 71 ਹਜ਼ਾਰ ਦੀ ਲਾਗਤ ਨਾਲ ਉਸਾਰੇ ਜਾ ਰਹੇ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਦੇ ਕੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਮਹੀਨਾ ਮਾਰਚ 2024 ਤੇ ਅੰਤ ਤੱਕ 5 ਕਰੋੜ 21 ਲੱਖ 71 ਹਜ਼ਾਰ ਦੀ ਲਾਗਤ ਨਾਲ ਉਸਾਰੇ ਜਾ ਰਹੇ…