Thursday, August 21, 2025
Thursday, August 21, 2025

ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸ਼ਲਾਘਾਯੋਗ ਕਦਮ, ਅਗਾਂਹਵਧੂ ਕਿਸਾਨ ਮਨਜੀਤ ਸਿੰਘ ਪਿਛਲੇ 06 ਸਾਲਾਂ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਇ ਤਕਨੀਕ ਨਾਲ ਸੰਭਾਲ ਕਰ ਰਿਹਾ ਹੈ।

Date:

ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਉਣ ਅਤੇ ਭਵਿੱਖ ਲਈ ਸੁਰੱਖਿਅਤ ਰੱਖਣ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਦੀ ਅਗਵਾਈ ਹੇਠ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਝੋਨੇ ਦੀ ਪਰਾਲੀ ਸਾੜੇ ਬਗੈਰ ਹੀ ਅਗਲੀਆਂ ਫ਼ਸਲਾਂ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ ਲੱਗ ਪਏ ਹਨ ।ਪਿੰਡ ਮੁਹੰਮਦ ਨਗਰ ਦਾ ਅਗਾਂਹਵਧੂ ਕਿਸਾਨ ਮਨਜੀਤ ਸਿੰਘ ਪੁੱਤਰ ਸ੍ਰੀ ਦਰਸ਼ਨ ਸਿੰਘ ਪਿਛਲੇ ਕਰੀਬ 06 ਸਾਲਾਂ ਤੋਂ 25 ਏਕੜਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ ਮੈਨੇਜਮੈਂਨਟ (ਰੋਟਾਵੇਟਰ, ਹੈਪੀ ਸੀਡਰ, ਮਲਚਰ ਆਦਿ) ਤਕਨੀਕ ਨਾਲ ਸੰਭਾਲ ਕਰ ਰਿਹਾ ਹੈ। ਇਸ ਸਾਲ ਇਸ ਅਗਾਹਵਧੂ ਕਿਸਾਨ ਨੇ 06 ਏਕੜ ਵਿੱਚ ਕਣਕ ਦੀ ਬਿਜਾਈ ਸਰਫੇਸ ਸੀਡਰ ਨਾਲ ਕੀਤੀ ਹੈ ਅਤੇ 10 ਏਕੜ ਵਿੱਚ ਮਲਚਿੰਗ ਤਕਨੀਕ ਨਾਲ ਬਿਜਾਈ ਕੀਤੀ ਗਈ ਹੈ । ਇਸ ਤੋਂ ਇਲਾਵਾ ਐਕਸ ਸੀਟੂ ਮੈਨੇਜਮੈਂਟ ਤਕਨੀਕ ਰਾਹੀਂ (ਬੇਲਰਾ ਦੀ ਸਹਾਇਤਾ ਨਾਲ ਗੰਢਾ ਬਣਾਕੇ) ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਹੋਰ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣਕੇ ਅੱਗੇ ਆਇਆ ਹੈ।

         ਮਨਜੀਤ ਸਿੰਘ ਨੇ ਕਿਹਾ ਕਿ ਜੇਕਰ ਥੋੜ੍ਹੀ ਜਿਹੀ ਮਿਹਨਤ ਕਰਕੇ ਕਿਸਾਨ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੰਵਾਰ ਸਕਦਾ ਹੈ ਤਾਂ ਇਹ ਹਰ ਕਿਸਾਨ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਕਰਨਾ ਚਾਹੀਦਾ ਹੈ। ਉਸਨੇ ਕਿਹਾ ਕਿ ਖੇਤਾਂ ਵਿੱਚ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਬਹੁਤ ਸਾਰੇ ਮਿੱਤਰ ਕੀੜੇ ਤੇ ਕੀਮਤੀ ਤੱਤ ਸੜਨ ਨਾਲ ਕਿਸਾਨ ਦਾ ਆਪਣਾ ਆਰਥਿਕ ਨੁਕਸਾਨ ਵੀ ਹੁੰਦਾ ਹੈ

           ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਅਗਾਂਹਵਧੂ ਕਿਸਾਨ ਮਨਜੀਤ ਸਿੰਘ ਤੋਂ ਸਾਨੂੰ ਸਾਰਿਆਂ ਨੂੰ ਪ੍ਰੇਰਿਤ ਹੋ ਕੇ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਇ ਇਨ ਸੀਟੂ  ਅਤੇ ਐਕਸ ਸੀਟੂ ਮੈਨੇਜਮੈਂਟ ਤਕਨੀਕ ਅਪਣਾ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਅਜਿਹੀਆਂ ਤਕਨੀਕਾਂ ਅਪਣਾ ਕੇ ਜਿਥੇ ਵਾਤਾਵਰਨ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕਦਾ ਹੈ , ਉਥੇ ਖੇਤੀ ਲਾਗਤ ਨੂੰ ਘਟਾ ਕੇ, ਧਰਤੀ ਦੀ ਸਿਹਤ ਦੀ ਸੰਭਾਲ ਕਰਕੇ ਖੇਤੀ ਲਾਗਤ ਨੂੰ ਘਟਾਇਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵਾਤਾਵਰਣ ਨੂੰ ਭਵਿੱਖ ਲਈ ਸੁਰੱਖਿਅਤ ਕਰਨ ਅਤੇ ਇਨਸਾਨੀਅਤ ਦੇ ਨਾਤੇ ਵਾਤਾਵਰਣ ਦੀ ਸੁਰੱਖਿਆ ਲਈ ਅੱਗੇ ਆ ਕੇ ਅਵਾਜ ਬੁਲੰਦ ਕਰਨ  ਲਈ ਆਖਿਆ ।

LEAVE A REPLY

Please enter your comment!
Please enter your name here

Share post:

Subscribe

spot_imgspot_img

Popular

More like this
Related

केंद्र सरकार की नई स्कीम में आएंगे पंजाब के 100 से अधिक गांव! जानें मिलेगा क्या-क्या फायदा

  चंडीगढ़: केंद्र सरकार ने पंजाब के सीमावर्ती इलाकों में...

हमले के बाद दिल्ली CM रेखा गुप्ता को Z सिक्योरिटी:20+ हथियारबंद CRPF जवान 24 घंटे तैनात रहेंगे

नई दिल्ली --दिल्ली की मुख्यमंत्री रेखा गुप्ता को केंद्र...

पंजाब में पाकिस्तान की आतंकी साजिश नाकाम:हैंड ग्रेनेड व अन्य हथियारों के साथ युवक काबू

अमृतसर--पंजाब में आतंकी गतिविधियों को बढ़ावा देने की एक...