ਵਿਜੀਲੈਂਸ ਬਿਉਰੋ ਵੱਲੋਂ ਬੈਂਕ ਤੋਂ ਕਰਜ਼ਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਉਰੋ (Punjab Vigilance Bureau) ਵਲੋਂ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਜਗਤਪੁਰ ਜੱਟਾਂ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਵਿੱਚ ਹੋਏ ਫਰਾਡ ਦੇ ਸਬੰਧ ਵਿੱਚ ਭਗੌੜੇ ਚਲੇ ਆ ਰਹੇ ਮੁਲਜ਼ਮ ਸ਼ਰਨਜੀਤ ਸਿੰਘ (Sharnjit Singh) ਵਾਸੀ ਪਿੰਡ ਵਾਸੀ ਪਿੰਡ ਚੱਕ ਹਕੀਮ, ਫਗਵਾੜਾ, ਹਾਲ ਵਾਸੀ ਬੱਸੀ ਬਲਦਾਦ, ਹੁਸ਼ਿਆਰਪੁਰ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ’ਤੇ ਮਿਲੀਭੁਗਤ ਨਾਲ 25,00,000 ਰੁਪਏ ਦਾ ਕਰਜ਼ਾ ਮੰਨਜੂਰ ਕਰਵਾ ਕੇ ਬੈਂਕ ਨਾਲ ਧੋਖਾਦੇਹੀ ਕਰਨ ਦੇ ਦੋਸ਼ਾਂ ਹੇਠ ਅੱਜ ਗ੍ਰਿਫ਼ਤਾਰ ਕਰ ਲਿਆ ਹੈ ਜੋ ਕਿ ਪਿਛਲੇ 3 ਸਾਲ 4 ਮਹੀਨੇ ਤੋਂ ਭਗੌੜਾ ਚਲਿਆ ਆ ਰਿਹਾ ਸੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਧੋਖਾਧੜੀ ਵਿਰੁੱਧ ਵਿਜੀਲੈਂਸ ਇਨਕੁਆਰੀ ਨੰਬਰ 10/2017 ਜ਼ਿਲ੍ਹਾ ਜਲੰਧਰ ਦੀ ਪੜਤਾਲ ’ਤੇ ਮੁੱਕਦਮਾ ਨੰਬਰ 11 ਮਿਤੀ 31-08-2020 ਨੂੰ ਆਈਪੀਸੀ ਦੀਆਂ ਧਾਰਾਵਾਂ 409, 420, 467, 468, 471, 120-ਬੀ ਅਤੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ) (2) ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਦਰਜ ਕੀਤਾ ਹੋਇਆ ਹੈ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਇਹ ਕਰਜਾ ਬੈਂਕ ਮੈਨੇਜਰ ਹਰਭਜਨ ਸਿੰਘ ਕਪੂਰ ਅਤੇ ਬੈਕ ਪੈਨਲ ਦੇ ਵੈਲੂਅਰ ਸਤੀਸ਼ ਕੁਮਾਰ ਸ਼ਰਮਾ ਦੀ ਮਿਲੀਭੁਗਤ ਨਾਲ ਮਨਜ਼ੂਰ ਕਰਵਾਇਆ ਸੀ।

Leave a Reply

Your email address will not be published. Required fields are marked *