ਚੰਡੀਗੜ੍ਹ, 30 ਦਸੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਕੂਲ ਆਫ਼ ਐਮੀਨੈਸ ਦੇ 11 ਵੀ ਜਮਾਤ ਦੇ ਵਿਦਿਆਰਥੀਆਂ ਲਈ ਐਕਸਪੋਜਰ ਫੇਰੀਆਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ 4500 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਵਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਫੇਰੀਆਂ ਸੂਬੇ ਦੇ 23 ਜ਼ਿਲ੍ਹਿਆਂ ਵਿਚ ਕਰਵਾਈਆਂ ਗਈਆਂ। ਫੇਰੀਆਂ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ ਸਰਕਾਰੀ ਕਾਰਵਿਹਾਰ, ਵੱਖ-ਵੱਖ ਪੇਸ਼ਿਆਂ ਜਾਗਰੂਕ ਕੀਤਾ ਗਿਆ।
ਸਕੂਲ ਆਫ਼ ਐਮੀਨੈਂਸ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਐਕਸਪੋਜ਼ਰ ਵਿਜ਼ਿਟ ਦੌਰਾਨ ਨੇ ਵੱਖ ਵੱਖ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸਾਂ, ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਛਾਉਣੀ ਖੇਤਰ, ਸਪੋਰਟ ਅਕੈਡਮੀ, ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਦੌਰਾ ਕਰਵਾਇਆ ਗਿਆ।
ਆਪਣੀ ਫੇਰੀਆਂ ਦੌਰਾਨ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕਰਦਿਆਂ ਸਿਵਲ ਸੇਵਾਵਾਂ ਵਿੱਚ ਉਨ੍ਹਾਂ ਦੇ ਸਫ਼ਰ ਬਾਰੇ ਜਾਣਨ ਦੇ ਨਾਲ-ਨਾਲ ਪਰਿਵਾਰਕ ਮਾਮਲਿਆਂ ਦੀ ਦੇਖ-ਰੇਖ ਦੇ ਨਾਲ-ਨਾਲ ਦਫ਼ਤਰੀ ਜ਼ਿੰਮੇਵਾਰੀਆਂ ਨਿਭਾਉਣ ਬਾਰੇ ਵੀ ਜਾਣਕਾਰੀ ਹਾਸਲ ਕੀਤੀ।