ਸਰਦੀਆਂ ‘ਚ ਖਾਲੀ ਪੇਟ ਕਿਸ਼ਮਿਸ਼ ਖਾਣ ਦੇ ਹੁੰਦੇ ਹਨ ਇਹ ਜ਼ਬਰਦਸਤ ਫਾਇਦੇ

Health News: ਸਰਦੀਆਂ ਦੇ ਮੌਸਮ ‘ਚ ਸੁੱਕੇ ਮੇਵੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਪਰ ਕਿਸ਼ਮਿਸ਼ (raisin) ਖਾਣ ਦੇ ਕਈ ਫ਼ਾਇਦੇ ਹਨ। ਅੰਗੂਰ ਨੂੰ ਸੁਕਾ ਕੇ ਬਣਾਈ ਜਾਣ ਵਾਲੀ ਕਿਸ਼ਮਿਸ਼ ਭਾਵ ਸੌਗੀ ਖਾਣ ’ਚ ਜਿੰਨੀ ਸੁਆਦ ਹੁੰਦੀ ਹੈ, ਓਨੀ ਹੀ ਸਿਹਤ ਲਈ ਫ਼ਾਇਦੇਮੰਦ ਹੈ। ਕਿਸ਼ਮਿਸ਼ ਕੁਦਰਤੀ ਤੌਰ ’ਤੇ ਮਿੱਠੀ ਹੁੰਦੀ ਹੈ। ਇਸ ‘ਚ ਆਇਰਨ, ਪੋਟਾਸ਼ੀਅਮ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਫਾਇਬਰ ਦੀ ਮਾਤਰਾ ਸਮਰੱਥ ਹੁੰਦੀ ਹੈ। ਜੇਕਰ ਤੁਸੀਂ ਇਸ ਨੂੰ ਹਰ ਰੋਜ਼ ਖਾਲੀ ਢਿੱਡ ਖਾਂਦੇ ਹੋ ਤਾਂ ਤੁਹਾਨੂੰ ਕਈ ਫ਼ਾਇਦੇ ਮਿਲਣਗੇ। ਸਰਦੀਆਂ ’ਚ ਕਿਸ਼ਮਿਸ਼ ਦੀ ਵਰਤੋਂ ਕਰਨਾ ਬਹੁਤ ਲਾਭਦਾਇਕ ਹੈ।

ਕਿਸ਼ਮਿਸ਼ ਤੋਂ ਹੋਣ ਵਾਲੇ ਫ਼ਾਇਦੇ…

1. ਗਲੇ ਦੀ ਇਨਫੈਕਸ਼ਨ ਹੋਵੇਗੀ ਦੂਰ 
ਖਾਲੀ ਪੇਟ ਕਿਸ਼ਮਿਸ਼ ਯਾਨੀ ਸੌਗੀ ਦਾ ਸੇਵਨ ਕਰਨ ਨਾਲ ਇਸ ‘ਚ ਮੌਜੂਦ ਐਂਟੀਬੈਕਟੀਰਿਅਲ ਦੇ ਗੁਣ ਮੁੰਹ ‘ਚੋਂ ਆਉਣ ਵਾਲੀ ਬਦਬੂ ਦੂਰ ਕਰਨ ਦੇ ਨਾਲ ਗਲੇ ਦੀ ਇਨਫੈਕਸ਼ਨ ਤੋਂ ਵੀ ਛੁਟਕਾਰਾ ਦਿਵਾਉਣ ‘ਚ ਮਦਦ ਕਰਦੇ ਹਨ।

2. ਖੂਨ ਦੀ ਕਮੀ 
ਇਸ ਦਾ ਖੱਟਾ-ਮਿੱਠਾ ਸੁਆਦ ਹਰ ਭੋਜਨ ਨੂੰ ਖਾਸ ਬਣਾ ਦਿੰਦਾ ਹੈ। ਇਸ ਦਾ ਸੇਵਨ ਕਰਨ ਨਾਲ ‘ਚ ਖੂਨ ਦੀ ਕਮੀ ਪੂਰੀ ਹੁੰਦੀ ਹੈ। ਇਹ ਭਾਰ ਘਟਾਉਣ ‘ਚ ਮਦਦ ਕਰਦੀ ਹੈ। ਸਰੀਰ ਨੂੰ ਊਰਜਾ ਦੇਣ ਦੇ ਨਾਲ ਨਾਲ ਇਹ ਵਿਟਾਮਿਨ ਸੀ ਦੀ ਕਮੀ ਨੂੰ ਵੀ ਪੂਰਾ ਕਰਦੀ ਹੈ।

3. ਅੱਖਾਂ ਦੀ ਰੋਸ਼ਨੀ
ਕਿਸ਼ਮਿਸ਼ ਅੱਖਾਂ ਦੀ ਰੋਸ਼ਨੀ ਲਈ ਵੀ ਬੇਹੱਦ ਫਾਇਦੇਮੰਦ ਮੰਨੀ ਜਾਂਦੀ ਹੈ। ਕਿਸ਼ਮਿਸ਼ ਦੇ ਪਾਣੀ ‘ਚ ਐਂਟੀਆਕਸੀਡੈਂਟਸ, ਵਿਟਾਮਿਨ-ਏ ਅਤੇ ਬੀਟਾ ਕੈਰੋਟਿਨ ਵਰਗੇ ਤੱਤ ਪਾਏ ਜਾਂਦੇ ਹਨ। ਇਹ ਸਾਰੇ ਤੱਤ ਅੱਖਾਂ ਦੀ ਰੌਸ਼ਨੀ ਵਧਾਉਣ ‘ਚ ਮਦਦ ਕਰਦੇ ਹਨ।

4. ਵਾਇਰਲ ਇਨਫੈਕਸ਼ਨ
ਕਿਸ਼ਮਿਸ਼ ‘ਚ ਉਹ ਸਾਰੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀ ਰੋਗ ਰੋਕਣ ਵਾਲਾ ਸਮਰੱਥਾ ਨੂੰ ਵਧਾਉਣ ‘ਚ ਸਹਾਇਕ ਹੁੰਦੇ ਹੈ। ਸਰਦੀਆਂ ਦੇ ਦਿਨਾਂ ‘ਚ ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਬੈਕਟੀਰੀਆ ਅਤੇ ਵਾਇਰਲ ਇਨਫੈਕਸ਼ਨ ਨਾਲ ਲੜਨ ‘ਚ ਮਦਦ ਮਿਲਦੀ ਹੈ।

5. ਦੰਦਾਂ ਲਈ ਫ਼ਾਇਦੇਮੰਦ
ਕਿਸ਼ਮਿਸ਼ ‘ਚ ਆਲੀਆਨਾਲਿਕ ਐਸਿਡ ਹੁੰਦਾ ਹੈ, ਜੋ ਫਾਇਟੋਕੈਮੀਕਲਸ ‘ਚੋਂ ਇਕ ਹੈ। ਇਹ ਦੰਦਾਂ ਨੂੰ ਕੈਵਿਟੀ ਸਮੇਤ ਕਈ ਦਿੱਕਤਾਂ ਤੋਂ ਬਚਾਉਂਦਾ ਹੈ। ਕਿਸ਼ਮਿਸ਼ ਦੰਦਾਂ ‘ਚ ਬੈਕਟੀਰੀਆ ਫੈਲਣ ਤੋਂ ਰੋਕਦੀ ਹੈ। ਇਸ ਦੇ ਸੇਵਨ ਕਰਨ ਨਾਲ ਦੰਦਾਂ ‘ਚ ਮਜ਼ਬੂਤੀ ਆਉਂਦੀ ਹੈ। ਇਸ ‘ਚ ਕੈਲਸ਼ੀਅਮ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਇਹ ਤੁਹਾਡੇ ਦੰਦਾਂ ਨੂੰ ਟੁੱਟਣ ਤੋਂ ਬਚਾਉਂਦਾ ਹੈ।

Leave a Reply

Your email address will not be published. Required fields are marked *